Monday, September 16, 2024

ਸਰਬੱਤ ਦਾ ਭਲਾ ਟਰੱਸਟ ਵਲੋਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਨੂੰ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਲਈ ਸਹਾਇਤਾ ਰਾਸ਼ੀ ਭੇਟ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅੱਜ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਪੜਾਈ ਨਿਰਵਿਘਨ ਜਾਰੀ ਰੱਖਣ ਲਈ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫੀਸਾਂ ਲਈ ਸਹਾਇਤਾ ਰਾਸ਼ੀ ਦਾ ਚੈਕ ਪ੍ਰਿੰਸੀਪਲ ਗੁਰਦੇਵ ਸਿੰਘ ਨੂੰ ਭੇਟ ਕੀਤਾ ਗਿਆ।
ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਪੇਂਡੂ ਖੇਤਰ ’ਚ ਚੱਲ ਰਹੀ ਅਜਿਹੀ ਸੰਸਥਾ ਹੈ ਜਿਸ ’ਚ ਆਸਪਾਸ ਦੇ ਪਿੰਡਾਂ ਦੇ ਸਧਾਰਨ ਪਰਿਵਾਰਾਂ ਦੇ ਵਿਦਿਆਰਥੀ ਘੱਟ ਫੀਸ ’ਚ ਉਚ ਯੋਗਤਾ ਪ੍ਰਾਪਤ ਕਰ ਰਹੇ ਹਨ।ਪ੍ਰੰਤੂ ਬਹੁਤ ਸਾਰੇ ਵਿਦਿਆਰਥੀ ਅਜਿਹੇ ਵੀ ਹਨ ਜੋ ਬਹੁਤ ਹੀ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਨ ਅਤੇ ਆਪਣੀ ਸਲਾਨਾ ਫੀਸ ਨਾ ਦੇ ਸਕਣ ਕਰਕੇ ਪੜਾਈ ਅੱਧ ਵਿਚਾਲੇ ਹੀ ਛੱਡ ਜਾਂਦੇ ਹਨ ਜਾਂ ਫਿਰ ਪੜਨ ਤੋਂ ਵਾਂਝੇ ਰਹਿ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਕਾਲਜ ਦੀ ਸਮੁੱਚੀ ਟੀਮ ਦੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਕਿਸੇ ਨਾ ਕਿਸੇ ਹੀਲੇ ਵਸੀਲੇ ਰਾਹੀਂ ਇਨ੍ਹਾਂ ਲੋੜਵੰਦ ਵਿਦਿਆਰਥੀਆਂ ਦੀ ਫੀਸ ਦੇਣ ’ਚ ਮਦਦ ਕੀਤੀ ਜਾਵੇ।ਇਸ ਉਪਰਾਲੇ ਅਧੀਨ ਕਾਲਜ ਦੁਆਰਾ ਡਾ. ਐਸ.ਪੀ ਸਿੰਘ ਓਬਰਾਏ ਦੁਆਰਾ ਚੱਲ ਰਹੇ ਸਰਬੱਤ ਦਾ ਭਲਾ ਟਰੱਸਟ ਤੱਕ ਪਹੁੰਚ ਕੀਤੀ ਗਈ।
ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਚੱਲ ਰਿਹਾ ਇਹ ਟਰੱਸਟ ਸਿਹਤ, ਵਿੱਦਿਆ ਅਤੇ ਆਰਥਿਕ ਪੱਖ ਤੋਂ ਕਮਜ਼ੋਰ ਪਰਿਵਾਰਾਂ ਦੀ ਮਦਦ ਕਰਨ ਲਈ ਬਹੁਤ ਹੀ ਸ਼ਲਾਘਾ ਯੋਗ ਕੰਮ ਕਰ ਰਿਹਾ ਹੈ।ਉਨ੍ਹਾਂ ਦੁਆਰਾ ਵਿਦਿਅਰਥੀਆਂ ਨੂੰ ਉਚ ਯੋਗਤਾ ਪ੍ਰਾਪਤ ਕਰਨ ਲਈ ਲੋੜੀਂਦੀ ਮਾਲੀ ਸਹਾਇਤਾ ਦੇਣਾ ਵੀ ਇਕ ਵਧੀਆ ਯਤਨ ਹੈ। ਇਸੇ ਯਤਨ ਅਧੀਨ ਟਰੱਸਟ ਵਲੋਂ ਕਾਲਜ ਦੇ ਬੀ.ਏ ਅਤੇ ਬੀ.ਕਾਮ ਭਾਗ ਪਹਿਲੇ ਦੇ 4 ਵਿਦਿਆਰਥੀਆਂ ਦੀ ਫੀਸ ਲਈ ਸਹਾਇਤ ਰਾਸ਼ੀ ਦਾ ਚੈਕ ਭੇਂਟ ਕੀਤਾ ਗਿਆ ਹੈ।
ਟਰੱਸਟ ਦੀ ਮਾਝਾ ਜ਼ੋਨ ਇਕਾਈ ਵਲੋਂ ਸਹਾਇਤਾ ਰਾਸ਼ੀ ਦੇਣ ਪੁੱਜੇ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਅਤੇ ਸੁਖਦੀਪ ਸਿੰਘ ਸਿੱਧੂ ਦਾ ਕਾਲਜ ਵਲੋਂ ਧੰਨਵਾਦ ਕੀਤਾ ਗਿਆ।

 

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …