Monday, September 14, 2026

ਆਸ਼ੀਰਵਾਦ ਡੇਅ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਖੁਰਮਣੀਆਂ) – ਸਥਾਨਕ ਆਸ਼ੀਰਵਾਦ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤ ਯਾਦਗਾਰ ਕਮੇਟੀ ਵਲੋਂ ਲੌਂਗੋਵਾਲ ਵਿਖੇ ਕਰਵਾਏ ਗਏ 18 ਵੇਂ ਮੇਲੇ ਵਿੱਚ ਹੋਏ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ।ਭਾਸ਼ਣ ਮੁਕਾਬਲੇ ਵਿੱਚ ਗਿਆਰਵੀਂ ਕਲਾਸ ਦੀ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਿਸ ਦੀ ਤਿਆਰੀ ਰੁਪਿੰਦਰ ਕੌਰ ਵਲੋਂ ਕਰਵਾਈ ਗਈ। ਕੋਰੀਓਗ੍ਰਾਫੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ, ਇਸ ਦੀ ਤਿਆਰੀ ਮੈਡਮ ਨਵਜੋਤ ਕੌਰ ਅਤੇ ਅਮਨਦੀਪ ਕੌਰ ਵਲੋਂ ਕਰਵਾਈ ਗਈ।ਗੀਤ ਮੁਕਾਬਲੇ ਵਿਚੋਂ ਨਮਜੀਤ ਕੌਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਚੌਥਾ ਸਥਾਨ ਹਾਸਲ ਕੀਤਾ।ਇਸ ਦੀ ਤਿਆਰੀ ਮੈਡਮ ਚਰਨਜੀਤ ਕੌਰ ਵਲੋਂ ਕਰਵਾਈ ਗਈ। ਸਕੂਲ ਪਹੁੰਚਣ ‘ਤੇ ਪ੍ਰਿੰਸੀਪਲ ਜਗਸੀਰ ਸਿੰਘ ਅਤੇ ਵਾਈਸ ਮੈਡਮ ਗੁਰਮੀਤ ਕੌਰ ਨੇ ਬੱਚਿਆਂ ਦਾ ਸਨਮਾਨ ਕਰਦਿਆਂ ਅਧਿਆਪਕ ਅਤੇ ਵਿਦਿਆਰਥੀਆ ਨੂੰ ਵਧਾਈ ਦਿੱਤੀ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …