ਸਮਰਾਲਾ, 18 ਨਵੰਬਰ (ਇੰਦਰਜੀਤ ਸਿੰਘ ਕੰਗ) – ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਰੰਗੀਲ ਸਿੰਘ ਦੀ ਅਗਵਾਈ ਹੇਠ ਪਿੰਡ ਚਹਿਲਾਂ ਵਿਖੇ ਆਤਮਾ ਅਧੀਨ ਤੇਲ, ਬੀਜ਼, ਫਸਲਾਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰੋਂ ਦੀ ਕਾਸ਼ਤ ਸੰਬੰਧੀ ਫਾਰਮ ਫੀਲਡ ਸਕੂਲ ਦੀ ਸ਼ੁਰੂਆਤ ਕੀਤੀ ਗਈ।ਸੁਖਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਫਾਰਮ ਫੀਲਡ ਸਕੂਲ ਦੀਆਂ ਕਲਾਸਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਰਵਾਇਤੀ ਫਸਲਾਂ ’ਚੋਂ ਨਿਕਲ ਕੇ ਫਸਲੀ ਵਿਭਿੰਨਤਾ ਵਜੋਂ ਤੇਲ ਬੀਜ਼ ਫਸਲਾਂ ਅਧੀਨ ਟੈਕਨਾਲੋਜੀ ਮੈਨੇਜਰ ਨੇ ਦੱਸਿਆ ਕਿ ਵਿਭਾਗ ਦੇ ਯਤਨਾਂ ਸਦਕਾ ਰੁਪਿੰਦਰ ਸਿੰਘ ਚਾਹਲ ਵਲੋਂ ਫਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਜਿਥੇ ਖੁਦ 6 ਏਕੜ ਸਰੋਂ ਦੀ ਫਸਲ ਦੀ ਕਾਸ਼ਤ ਕੀਤੀ, ਉਥੇ ਹੀ ਹੋਰ ਕਿਸਾਨਾਂ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ।ਚਮਕੌਰ ਸਿੰਘ ਖੇਤੀਬਾੜੀ ਉਪ ਨਿਰੀਖਕ ਵਲੋਂ ਕਿਸਾਨਾਂ ਨੂੰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਘੱਟ ਕਰਨ ਅਤੇ ਜੈਵਿਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਤੇਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਵਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਕਾਸ਼ਤ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਰਪੰਚ ਜਗਦੀਪ ਸਿੰਘ, ਹਰਜੀਤ ਸਿੰਘ, ਮਹਿੰਦਰ ਸਿੰਘ ਪ੍ਰਧਾਨ, ਕੁਲਵਿੰਦਰ ਸਿੰਘ, ਅਜਮੇਰ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਹੋਰ ਕਿਸਾਨ ਵੀ ਮੌਜ਼ੂਦ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …