ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ‘ਤੇ
ਕਰਵਾਏ ਗਏ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਹ ਮੁਕਾਬਲੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਪਰਮਜੀਤ ਸਿੰਘ ਕਲਸੀ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਵਰਗਾਂ ਦੇ ਬਾਲ-ਸਾਹਿਤ ਕੁਇਜ਼ ਮੁਕਾਬਲੇ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਅੰਮ੍ਰਿਤਸਰ ਵਿਖੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਵਲੋਂ ਲਗਭਗ 82 ਵਿਦਿਆਰਥੀਆਂ ਨੇ ਹਿੱਸਾ ਲਿਆ।ਪੰਜਾਬੀ ਵਿਭਾਗ ਦੇ ਮੁੱਖੀ ਡਾ. ਰਾਣੀ ਅਤੇ ਵਿਭਾਗ ਦੇ ਸਾਰੇ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀ ਵਿਦਿਆਰਥਣ ਸ਼ੁਭਨੀਤ ਕੌਰ ਬੀ.ਏ ਸਮੈਸਟਰ ਪੰਜਵਾਂ ਨੇ ਪ੍ਰਸੰਸਾ ਪੱਤਰ ਦੇ ਨਾਲ 750/- ਨਕਦ ਰਾਸ਼ੀ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਪ੍ਰਤਿਭਾਨੂਰ ਕੌਰ ਬੀ.ਏ ਸਮੈਸਟਰ ਪਹਿਲਾ ਨੇ ਪ੍ਰਸੰਸਾ ਪੱਤਰ ਦੇ ਨਾਲ 500/- ਨਕਦ ਰਾਸ਼ੀ ਪ੍ਰਾਪਤ ਕਰਕੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਮੈਡਮ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵਲੋਂ ਭੇਜੇ ਗਏ ਪ੍ਰਸੰਸਾ ਪੱਤਰ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ, ਭਵਿੱਖ ਵਿੱਚ ਇਸੇ ਤਰ੍ਹਾਂ ਦੀਆਂ ਹੋਰ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਡਾ. ਸ਼ੈਲੀ ਜੱਗੀ ਡੀਨ ਮੀਡੀਆ ਅਤੇ ਪਬਲਿਕ ਲਾਇਜ਼ੇਨ ਅਤੇ ਪ੍ਰੋ. ਕਿਰਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media