ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ ਸੱਗੂ) – ਮਹਾਤਮਾ ਹੰਸਰਾਜ ਜੀ ਦੇ ਸ਼ਰਧਾਂਜਲੀ ਸਮਾਰੋਹ ‘ਤੇ ਵਿਦਿਆਰਥੀਆਂ ਵਲੋਂ ਮਹਾਤਮਾ ਹੰਸਰਾਜ ਜੀ ਦੇ ਸਿੱਖਿਆ ਸ਼ਾਸਤਰੀ ਵਜੋਂ ਉੱਤਮਤਾ ਲਈ ਸ਼ਰਧਾਂਜਲੀ ਭੇਂਟ ਕੀਤੀ ਗਈ।ਆਰੀਆ ਸਮਾਜ ਦੇ ਉਤਸ਼ਾਹੀ ਅਨੁਸਰਨ ਕਰਨ ਵਾਲੇ ਅਤੇ ਆਜ਼ਾਦੀ ਦੇ ਘੁਲਾਟੀਏ ਲਾਲਾ ਲਾਜਪਤ ਰਾਏ ਦੇ ਤੁਲਨਾ ਯੋਗ ਸਨ।ਉਹਨਾਂ ਨੇ ਡੀ.ਏ.ਵੀ ਕਾਲਜ ਲਈ 25 ਸਾਲ ਬਤੌਰ ਪਿ੍ਰੰਸੀਪਲ ਦੇ ਅਹੁੱਦੇ ‘ਤੇ ਕੰਮ ਕੀਤਾ ਅਤੇ ਬਾਕੀ ਜੀਵਨ ਸਮਾਜ ਸੇਵਾ ਲਈ ਲਗਾ ਦਿੱਤਾ।ਉਹਨਾਂ ਦੇ ਜੀਵਨ ਦੇ ਸ਼ਾਨਦਾਰ ਅੰਸ਼ ਭਾਰਤ ਮਾਂ ਦੇ ਪੱਤਰ ਵਜੋਂ ਵੀ ਪੜ੍ਹੇ ਗਏ ਅਤੇ ਅਧਿਆਪਕਾਂ ਨੇ ਉਹਨਾਂ ਦੇ ਜੀਵਨ ਦੇ ਨੈਤਿਕ ਮੁੱਲਾਂ ਨੂੰ ਧਾਰਨ ਕਰਨ ਲਈ ਕਿਹਾ।
ਬਾਲ ਦਿਵਸ ਮੌਕੇ ਅਧਿਆਪਕਾਂ ਨੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਅਤੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਆਦਰਸ਼ਾਂ ਨੂੰ ਪੇਸ਼ ਕਰਦੇ ਹੋਏ ਇੱਕ ਨੁੱਕੜ ਨਾਟਕ ਪੇਸ਼ ਕੀਤਾ।ਜਿਸ ਦਾ ਮਕਸਦ ਬੱਚਿਆਂ ਨੂੰ ਖ਼ਤਮ ਹੋ ਰਹੀਆਂ ਨੈਤਿਕ ਕਦਰਾਂ-ਕੀਮਤਾਂ ਅਤੇ ਉਹਨਾਂ ਦੇ ਖ਼ਤਰਨਾਕ ਨਤੀਜੇ ਦਰਸਾਉਣਾ ਸੀ।ਕੈਂਟ ਬਰਾਂਚ ਦੇ ਬੱਚਿਆਂ ਲਈ ਇਸ ਦਿਨ ਨੂੰ ਵਿਸ਼ੇਸ਼ ਬਣਾਉਣ ਲਈ ਝੂਲਿਆਂ, ਪੁਤਲੀਆਂ ਦੇ ਤਮਾਸ਼ੇ ਅਤੇ ਖੇਡਾਂ ਦਾ ਆਯੋਜਨ ਕੀਤਾ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਬੱਚਿਆਂ ਨੂੰ ਭਵਿੱਖ ਵਿੱਚ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵੀ ਆਪਣੀਆਂ ਸ਼ੁਭਇੱਛਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਇਹਨਾਂ ਦੋਨਾਂ ਮਹਾਨ ਸਪੂਤਾਂ ਮਹਾਤਮਾ ਹੰਸਰਾਜ ਜੀ ਤੇ ਜਵਾਹਰ ਲਾਲ ਨਹਿਰੂ ਜੀ ਦੇ ਦਿਖਾਏ ਰਸਤੇ ‘ਤੇ ਚੱਲਣ ਲਈ ਕਿਹਾ।
ਸਕੂਲ ਦੇ ਪਿ੍ਰੰਸੀਪਲ ਡਾ. ਪਲੱਵੀ ਸੇਠੀ ਨੇ ਮਹਾਤਮਾ ਹੰਸਰਾਜ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।