ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਬਾਗਬਾਨੀ ਵਿਭਾਗ ਅੰਮ੍ਰਿਤਸਰ ਦੇ ਪੀਅਰ ਅਸਟੇਟ ਵਲੋਂ ਪਿੰਡ ਜਗਦੇਵ ਖੁਰਦ ਵਿਖੇ ਬਾਗਬਾਨੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਵਿੱਚ ਕਿਰਨਬੀਰ ਕੌਰ, ਬਾਗਬਾਨੀ ਵਿਕਾਸ ਅਫਸਰ ਨੇ ਆਏ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਹੋਇਆ ਘਰੇਲੂ ਬਗੀਚੀ ਤਿਆਰ ਕਰਨ ਦੀ ਅਪੀਲ ਕੀਤੀ ਤਾਂ ਜੋ ਪਰਿਵਾਰ ਲਈ ਜ਼ਹਿਰ ਮੁਕਤ ਸਬਜੀਆਂ ਪੈਦਾ ਕੀਤੀਆਂ ਜਾ ਸਕਣ।ਇਸ ਮੌਕੇ ਉਹਨਾਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਚਾਨਣਾ ਪਾਇਆ।ਜਗਤਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕੌਮੀ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ ਸਕੀਮਾਂ ਅਧੀਨ ਬਾਗ, ਸਬਜ਼ੀਆਂ, ਫੁੱਲਾਂ, ਕੋਲਡ ਰੂਮ ਆਦਿ ਲਈ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।ਜਸਪਾਲ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਨੇ ਪੀਅਰ ਅਸਟੇਟ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ।ਅਗਾਂਹਵਧੂ ਕਿਸਾਨਾਂ ਵਿੱਚ ਬਲਜੀਤ ਸਿੰਘ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਜਗੀਰ ਸਿੰਘ, ਬਚਿੱਤਰ ਸਿੰਘ, ਜਗਦੀਸ਼ ਸਿੰਘ, ਆਦਿ ਹਾਜ਼ਰ ਸਨ।
ਇਸ ਮੌਕੇ ਪਿੰਡ ਦੇ ਅਗਾਂਹਵਧੂ ਬਾਗਬਾਨ, ਸੁਖਦੇਵ ਸਿੰਘ ਦੇ ਬਾਗ ਅਤੇ ਮਾਹਿਰਾਂ ਵਲੋਂ ਨਾਖ ਦੀ ਨਰਸਰੀ ਦਾ ਨਿਰੀਖਣ ਵੀ ਕੀਤਾ ਗਿਆ।
Check Also
ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ
ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …