ਸੰਗਰੂਰ, 18 ਨਵੰਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਗਈਆਂ ਪ੍ਰਾਇਮਰੀ ਸਕੂਲ ਦੀਆਂ ਅਥਲੈਟਿਕ ਖੇਡਾਂ ਦੇ ਵਿੱਚ ਅਕਾਲ
ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਦੇ ਖਿਡਾਰੀਆਂ ਨੇ ਸ਼ਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ ਸਬੰਧੀ ਪ੍ਰਿੰਸੀਪਲ ਮਿਸ ਸੁਦਰਪਨ ਨੇ ਦੱਸਿਆ ਕਿ ਜਸਨਵੀਰ ਸਿੰਘ ਨੇ ਲੰਮੀ ਛਾਲ ਵਿਚੋਂ ਪਹਿਲਾ ਸਥਾਨ ਅਤੇ ਜਸ਼ਨਪ੍ਰੀਤ ਕੌਰ ਨੇ ਲੰਮੀ ਛਾਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਦੀਆਂ ਖੇਡਾਂ ਵਿੱਚ ਰਮਨਵੀਰ ਸਿੰਘ ਨੇ ਲੰਮੀ ਛਾਲ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਮਿਸ ਸੁਦਰਪਨ ਨੇ ਖੁਸ਼ੀ ਪ੍ਰਗਟ ਕਰਦਿਆਂ ਕੋਚ ਪਰਗਟ ਸਿੰਘ, ਸਮੂਹ ਵਿਦਿਆਥੀਆਂ ਅਤੇ ਸਟਾਫ ਨੂੰ ਵਧਾਈਆਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media