Thursday, June 19, 2025
Breaking News

ਬਾਲ ਮਜ਼ਦੂਰੀ ਨੂੁੰ ਰੋਕਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ-ਵਧੀਕ ਡਿਪਟੀ ਕਮਿਸ਼ਨਰ

ਬਾਲ ਮਜ਼ਦੂਰੀ ਦੇ ਮਾਮਲਿਆਂ ਸਬੰਧੀ ਹੋਈ ਕਾਰਵਾਈ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਪ੍ਰੀਤਮ ਸਿੰਘ।
ਬਾਲ ਮਜ਼ਦੂਰੀ ਦੇ ਮਾਮਲਿਆਂ ਸਬੰਧੀ ਹੋਈ ਕਾਰਵਾਈ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਪ੍ਰੀਤਮ ਸਿੰਘ।

ਜਲੰਧਰ, 20 ਦਸੰਬਰ (ਪਵਨਦੀਪ ਸਿੰਘ/ਪਰਮਿੰਦਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਪ੍ਰੀਤਮ ਸਿੰਘ ਨੇ ਕਿਹਾ ਕਿ ਬਾਲ ਮਜ਼ਦੂਰੀ ਨੂੁੰ ਰੋਕਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਇਸ ਕਾਨੂੰਨੀ ਅਪਰਾਧ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਈ ਜਾ ਸਕੇ।
ਬਾਲ ਮਜ਼ਦੂਰੀ ਅਤੇ ਬੰਧੂਆ ਮਜ਼ਦੂਰੀ ਦੇ ਮਾਮਲਿਆਂ ਸਬੰਧੀ ਹੋਈ ਕਾਰਵਾਈ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਪ੍ਰੀਤਮ ਸਿੰਘ ਨੇ ਕਿਹਾ ਕਿ ਹਰ ਬੱਚੇ ਨੂੰ ਬਚਪਨ ਵਿੱਚ ਸਿੱਖਿਆ ਅਤੇ ਵਿਕਾਸ ਦੇ ਮੌਕੇ ਮੁਹੱਈਆ ਕਰਵਾਉਣ ਲਈ ਇਹ ਯਕੀਨੀ ਬਣਾਉਣ ਜ਼ਰੂਰੀ ਹੈ ਕਿ ਬਾਲ ਮਜ਼ਦੂਰੀ ਨੂੰ ਮੁਕੰਮਲ ਰੂਪ ਵਿੱਚ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗ ਅਤੇ ਲੋਕ ਇਸ ਸਬੰਧੀ ਪੂਰੀ ਸਤਰਕਾ ਨਾਲ ਆਪਣੀ ਵਿਭਾਗੀ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਤਾਂ ਜੋ ਬਾਲ ਮਜ਼ਦੂਰੀ ਐਕਟ ਦੀ ਉਲੰਘਣਾ ਨਾ ਹੋਵੇ।
ਮੀਟਿੰਗ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਸ੍ਰੀ ਸੁਖਜਿੰਦਰ ਸਿੰਘ ਦੱਸਿਆ ਕਿ ਲੰਘੇ ਮਹੀਨੇ 10 ਨਵੰਬਰ ਤੋਂ 16 ਨਵੰਬਰ ਦੌਰਾਨ ਵਿਭਾਗ ਵੱਲੋਂ 907 ਰੇਡਾਂ ਮਾਰੀਆਂ ਗਈਆਂ ਜਿਸ ਦੌਰਾਨ ਬਾਲ ਮਜ਼ਦੂਰੀ ਦੇ 34 ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚ ਵਿਭਾਗ ਵੱਲੋਂ ਚਲਾਨ ਪੇਸ਼ ਕਰ ਦਿੱਤੇ ਗਏ ਹਨ। ਉਨ੍ਹਾਂ ਮੀਟਿੰਗ ਦੌਰਾਨ ਇਹ ਜਾਣਕਾਰੀ ਵੀ ਦਿੱਤੀ ਕਿ ਬੰਧੂਆ ਮਜ਼ਦੂਰੀ ਸਬੰਧੀ ਵਿਭਾਗ ਨੂੰ ਇੱਕ ਸ਼ਿਕਾਇਤ ਪ੍ਰਾਪਤੀ ਹੋਈ ਸੀ ਜਿਸ ‘ਤੇ ਜਾਂਚ ਕਰਵਾਉਣ ‘ਤੇ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ। ਸਹਾਇਕ ਕਿਰਤ ਕਮਿਸ਼ਨਰ ਵੱਲੋਂ ਇਸ ਮੌਕੇ ਬਾਲ ਮਜ਼ਦੂਰੀ ਐਕਟ ਅਤੇ ਬੰਧੂ ਮਜ਼ਦੂਰੀ ਸਬੰਧੀ ਵੱਖ-ਵੱਖ ਕਾਨੂੰਨੀ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਪੀ. ਸ੍ਰੀ ਦਲਬੀਰ ਸਿੰਘ ਬੁੱਟਰ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …

Leave a Reply