Wednesday, December 6, 2023

ਅਧਿਆਪਕ ਆਗੂਆਂ ਦੀਆਂ ਦੂਰ-ਦੁਰਾਡੇ ਬਦਲੀਆਂ ਕਰਨ ‘ਤੇ ਜਨਤਕ ਜਥੇਬੰਦੀਆਂ ਨੇ ਵਿੱਢਿਆ ਸੰਘਰਸ਼

ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ (ਐਲੀ. ਤੇ ਸੈਕੰ) ਸੰਗਰੂਰ ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ) ਸੰਗਰੂਰ ਦੇ ਜਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ, ਮੀਤ ਪ੍ਰਧਾਨ ਪਰਵਿੰਦਰ ਉਭਾਵਾਲ, ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ ਅਤੇ ਜਿਲ੍ਹਾ ਆਗੂ ਗੁਰਪ੍ਰੀਤ ਪਿਸ਼ੌਰ ਦੀ ਬਦਲੀ ਡੀ.ਪੀ.ਆਈ ਪੰਜਾਬ ਤੋਂ ਦੂਰ-ਦੁਰਾਡੇ ਸਟੇਸ਼ਨਾਂ `ਤੇ ਕਰਵਾ ਦਿੱਤੀ ਗਈ ਹੈ।ਡੀ.ਈ.ਓ ਦੀ ਉਕਤ ਕਾਰਵਾਈ ਦੇ ਵਿਰੋਧ ਵਿੱਚ ਜਿਲ੍ਹੇ ਦੀਆਂ ਜਨਤਕ ਜ਼ਮਹੂਰੀ ਜਥੇਬੰਦੀਆਂ ਬੀ.ਕੇ.ਯੂ (ਉਗਰਾਹਾਂ), ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਸੰਗਰੂਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਅੰਬੇਡਕਰੀ ਚੇਤਨਾ ਮੰਚ, ਜ਼ਮਹੂਰੀ ਅਧਿਕਾਰ ਸਭਾ ਪੰਜਾਬ, ਤਰਕਸ਼ੀਲ ਸੁਸਾਇਟੀ ਪੰਜਾਬ, ਸ਼ਹੀਦ ਊਧਮ ਸਿੰਘ ਵਿਚਾਰ ਮੰਚ, ਪੀ.ਐਸ.ਯੂ (ਲਲਕਾਰ), ਪੀ.ਐਸ.ਯੂ (ਰੰਧਾਵਾ), ਪੀ.ਆਰ.ਐਸ.ਯੂ, ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਲੌਂਗੋਵਾਲ, ਦਿੱਲੀ ਸਟੇਟ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ, ਅਦਾਰਾ ਤਰਕਸ਼, ਦੇਸ਼ ਭਗਤ ਯਾਦਗਾਰ ਮੰਚ ਲੌਂਗੋਵਾਲ, ਸ਼ਹੀਦ ਊਧਮ ਸਿੰਘ ਵਿਚਾਰ ਮੰਚ ਸੁਨਾਮ, ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ, ਸਕੂਲਾਂ ਦੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੇ ਜਿਲ੍ਹਾ ਹੈਡਕੁਆਰਟਰ ਸੰਗਰੂਰ ਵਿਖੇ ਕਰੜਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ।ਜਥੇਬੰਦੀਆਂ ਵਲੋਂ ਡੀ.ਸੀ ਦਫ਼ਤਰ ਦੇ ਗੇਟ ਅੱਗੇ ਧਰਨਾ ਲਾ ਕੇ ਸਰਕਾਰ ਦਾ ਪਿੱਟ-ਸਿਆਪਾ ਕਰਨ ਅਤੇ ਪੰਜਾਬ ਸਰਕਾਰ ਤੇ ਇਸ ਡੀ.ਈ.ਓ ਦਾ ਪੁੱਤਲਾ ਫੂਕਣ ਦਾ ਪ੍ਰੋਗਰਾਮ ਹੈ ਅਤੇ ਜਥੇਬੰਦੀਆਂ ਨੇ ਝੂਠੀ ਐਫ.ਆਈ.ਆਰ ਤੇ ਬਦਲੀਆਂ ਰੱਦ ਹੋਣ ਅਤੇ ਇਸ ਡੀ.ਈ.ਓ ਖਿਲਾਫ ਸਖ਼ਤ ਕਾਰਵਾਈ ਹੋਣ ਤੱਕ ਹਿੱਕ ਡਾਹ ਕੇ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ, ਖ਼ਬਰ ਲਿਖੇ ਜਾਣ ਤੱਕ ਜਥੇਬੰਦੀਆਂ ਦਾ ਸੰਘਰਸ਼ ਜਾਰੀ ਸੀ ।

Check Also

ਲੋਕ ਕਲਾ ਮੰਚ ਵਲੋਂ ਮਰਹੂਮ ਗਾਇਕ ਜਨਾਬ ਕੁਲਦੀਪ ਮਾਣਕ ਦੇ ਸਪੁੱਤਰ ਯੁਧਵੀਰ ਮਾਣਕ ਦਾ ਸਨਮਾਨ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਬਾਦਸ਼ਾਹ ਮਰਹੂਮ ਕੁਲਦੀਪ ਮਾਣਕ …