ਸੰਗਰੂਰ, 19 ਨਵੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਆਉਣ ‘ਤੇ ਭਾਜਪਾ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ।ਵਿਜੇ ਸਾਂਪਲਾ ਨੇ ਸ਼ਹੀਦ ਊਧਮ ਸਿੰਘ ਜੀ ਦੇ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਨੂੰ ਫੁੱਲ ਭੇਟ ਕੀਤੇ ਗਏ ਅਤੇ ਮੈਮੋਰੀਅਲ ਦਾ ਦੌਰਾ ਕੀਤਾ।ਇਸ ਦੇ ਬਾਅਦ ਵਿਜੇ ਸਾਂਪਲਾ ਸੁਨਾਮ ਊਧਮ ਸਿੰਘ ਵਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੈਡਮ ਦਾਮਨ ਬਾਜਵਾ ਦੇ ਘਰ ਗਏ, ਜਿਥੇ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਭਾਜਪਾ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ, ਜਿਲ੍ਹਾ ਪ੍ਰਧਾਨ ਰਿਸ਼ੀਪਾਲ ਖੇਰਾ, ਹਰਮਨਦੇਵ ਬਾਜਵਾ, ਭਾਜਪਾ ਦੇ ਸੁਬਾਈ ਆਗੂ ਅਮਨਦੀਪ ਸਿੰਘ ਪੂਨੀਆ, ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ ਸੁਨਾਮ, ਅਸ਼ੋਕ ਮੰਡਲ ਪ੍ਰਧਾਨ ਸੁਨਾਮ, ਅਜੈਬ ਸਿੰਘ ਰਟੌਲ, ਗੁਰਸੇਵਕ ਸਿੰਘ ਕਮਾਲਪੁਰ ਤੇ ਅਸ਼ਵਨੀ ਸਿੰਗਲਾ ਜਿਲ੍ਹਾ ਜਨਰਲ ਸਕੱਤਰ ਆਦਿ ਹਾਜ਼ਰ ਸਨ।
Check Also
ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਉਚ ਪੱੱਧਰੀ ਸਮਾਗਮ ਸਮਾਪਤ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਨੂੰ ਆਧੁਨਿਕ ਪੰਜਾਬੀ ਸਾਹਿਤ ਦੇ …