Tuesday, December 5, 2023

ਸ਼ਹੀਦ ਮਨਿੰਦਰ ਸਿੰਘ ਦੇ ਨਾਂ ’ਤੇ ਬਣਾਈ ਜਾਵੇਗੀ ਯਾਦਗਾਰ – ਸੁਹਿੰਦਰ ਕੌਰ

ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪਤਨੀ ਸੁਹਿੰਦਰ ਕੌਰ ਨੇ ਕਿਹਾ ਕਿ ਨਾਇਕ ਮਨਿੰਦਰ ਸਿੰਘ ਵਰਗੇ ਬਹਾਦਰ ਸੈਨਿਕਾਂ ਦੀ ਬਦੌਲਤ ਅੱਜ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਨਿੰਦਰ ਸਿੰਘ ਦੀ ਕੁਰਬਾਨੀ ਨੂੰ ਸਦਾ ਕਾਇਮ ਰੱਖਣ ਲਈ ਉਨ੍ਹਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਸਕੇ।ਸ਼ਹੀਦ ਦੇ ਪਰਿਵਾਰਕ ਮੈਂਬਰਾਂ ਅਤੇ ਪੰਜ ਹੋਰ ਸ਼ਹੀਦ ਪਰਿਵਾਰਾਂ ਨੂੰ ਮੁੱਖ ਮਹਿਮਾਨ ਵਲੋਂ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੁਲਵਾਮਾ ਹਮਲੇ ਦੇ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਪਿਤਾ ਸਤਪਾਲ ਅੱਤਰੀ, ਸ਼ਹੀਦ ਕਾਂਸਟੇਬਲ ਮਨਦੀਪ ਕੁਮਾਰ ਦੇ ਪਿਤਾ ਨਾਨਕ ਚੰਦ, ਸਰਪੰਚ ਪ੍ਰਿਤਪਾਲ ਸਿੰਘ, ਹੌਲਦਾਰ ਅਰਜੁਨ ਸਿੰਘ, ਨਾਇਕ ਸੰਦੀਪ ਸਿੰਘ, ਲਾਲੀ ਪ੍ਰਧਾਨ, ਐਸ.ਡੀ.ਓ ਸੁਖਬੀਰ ਸਿੰਘ, ਡੀ.ਐਮ ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

Check Also

ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ …