Thursday, March 27, 2025

ਯੂਨੀਵਰਸਿਟੀ `ਚ ਭੰਗੜੇ ਦੀ ਜਬਰਦਸਤ ਪੇਸ਼ਕਾਰੀ ਨਾਲ ਤਿੰਨ ਦਿਨਾਂ ਇੰਟਰ-ਜ਼ੋਨਲ ਯੁਵਕ ਮੇਲੇ ਦੀ ਸ਼ੁਰੂਆਤ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਜ਼ੋਨਲ ਯੁਵਕ ਮੇਲੇ ਵਿੱਚ ਅੱਜ ਐਤਵਾਰ ਵੀ ਵਿਦਿਆਰਥੀਆਂ ਦਾ ਉਤਸ਼ਾਹ ਵੇਖਣ ਵਾਲਾ ਸੀ, ਜਦੋਂ ਇੰਟਰ-ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਭੰਗੜੇ ਦੀ ਧਮਾਲ ਨਾਲ ਦਸਮੇਸ਼ ਆਡੀਟੋਰੀਅਮ ਹਾਲ ਵਿਚ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕਰ ਦਿੱਤਾ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਅਗਵਾਈ ‘ਚ ਕਰਵਾਏ ਜਾ ਰਹੇ ਇਸ ਮੇਲੇ ਸਬੰਧੀ ਉਨ੍ਹਾਂ ਯੂਨੀਵਰਸਿਟੀ ਦੇ ਵੱਖ-ਵੱਖ ਮੰਚਾਂ ਉਪਰ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਤੇ ਕਲਾਕਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਯੁਵਕ ਮੇਲੇ ਦੇ ਕਨਵੀਨਰ ਡਾ. ਤੇਜਵੰਤ ਸਿੰਘ ਕੰਗ ਨੇ ਦੱਸਿਆ ਕਿ 22 ਨਵੰਬਰ ਤੱਕ ਚੱਲਣ ਵਾਲੇ ਇਸ ਤਿੰਨ ਦਿਨਾਂ ਮੇਲੇ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ ਕਲਾ/ਸਭਿਆਚਾਰਕ ਆਈਟਮਾਂ ਵਿੱਚ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਦਸਮੇਸ਼਼ ਆਡੀਟੋਰੀਅਮ ਵਿੱਚ ਭੰਗੜੇ ਤੋਂ ਇਲਾਵਾ ਅੱਜ ਹੋਏ ਮੁਕਾਬਲਿਆਂ ਵਿੱਚ ਲੋਕ ਗੀਤ, ਲੋਕ ਸਾਜ਼ ਦੇ ਮੁਕਾਬਲੇ ਹੋਏ।ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਸੰਗੀਤ ਵੋਕਲ ਸੋਲੋ ਦੇ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਹੋਏ।ਆਰਕੀਟੈਕਚਰ ਸਟਜ਼ `ਤੇ ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਆਨ ਦਾ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਹੋਏ।ਕੁਇਜ਼ ਮੁਕਾਬਲੇ ਕਾਨਫਰੰਸ ਹਾਲ ਵਿਚ ਆਯੋਜਿਤ ਕੀਤੇ ਗਏ।
ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਵੈਸਟਰਨ ਵੋਕਲ ਸੋਲੋ, ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ ਸੋਲੋ ਦੇ ਮੁਕਾਬਲੇ ਹੋਣਗੇ।ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿੱਚ ਪੋਇਟੀਕਲ ਸਿੰਪੋਜ਼ੀਅਮ, ਇਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਹੋਣਗੇ।22 ਨਵੰਬਰ ਨੂੰ ਦਸਮੇਸ਼ ਆਡੀਟੋਰੀਅਮ ਵਿੱਚ ਪੰਜਾਬ ਦੇ ਲੋਕ ਨਾਚ ਗਿੱਧਾ ਦੇ ਮੁਕਾਬਲੇ ਹੋਣਗੇ, ਜਿਸ ਤੋਂ ਬਾਅਦ ਦਸਮੇਸ਼ ਆਡੀਟੋਰੀਅਮ ਵਿਚ ਇਨਾਮ ਵੰਡ ਸਮਾਗਮ ਹੋਵੇਗਾ।
ਫੈਸਟੀਵਲ ਦੇ ਆਯੋਜਨ ਵਿਚ ਵਿਦਿਆਰਥੀ ਦੀ ਟੀਮ ਤੋਂ ਇਲਾਵਾ ਅਧਿਆਪਕ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ, ਡਾ. ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸਟਾਫ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …