ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਅਮਰੀਕਾ ਸਥਿਤ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਦਾ ਬੁੱਢਾ ਦਲ ਦੀ ਛਾਉਣੀ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਸਾਥੀਆਂ ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਹਾਜ਼ਰੀ ਵਿੱਚ ਸਨਮਾਨ ਕੀਤਾ ਗਿਆ।
ਬੁੱਢਾ ਦਲ ਵਲੋਂ ਜਾਰੀ ਇਕ ਲਿਖਤੀ ਬਿਆਨ ਵਿੱਚ ਸਕੱਤਰ ਦਿਲਜੀਤ ਸਿੰਘ ਬੇਦੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੌਮ ਦੇ ਮਹਾਨ ਜਰਨੈਲ ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਬਤੌਰ ਜਥੇਦਾਰ ਦੀ ਬਾਖੂਬੀ ਸੇਵਾ ਨਿਭਾਉਂਦੇ ਰਹੇ।ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਮਾਰਚ 2023 ਵਿੱਚ ਆ ਰਹੀ ਹੈ।ਉਸ ਸਬੰਧੀ ਵੱਖ-ਵੱਖ ਤਖਤ ਸਾਹਿਬਾਨਾਂ ਤੇ ਇਤਿਹਾਸਕ ਅਸਥਾਨਾਂ ਤੇ ਗੁਰਮਤਿ ਸਮਾਗਮਾਂ ਦੀ ਲੜੀ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਸਤੰਬਰ ਨੂੰ ਅਰੰਭ ਕੀਤੀ ਗਈ ਹੈ।ਸ਼ਤਾਬਦੀ ਨੂੰ ਸਮਰਪਿਤ ਦੂਸਰਾ ਸਮਾਗਮ ਸ੍ਰੀ ਹਜ਼ੂਰ ਸਾਹਿਬ ਅਬਿਚਲ ਨਗਰ ਨਾਂਦੇੜ ਵਿਖੇ ਕੀਤਾ ਗਿਆ ਹੈ। ਅਗਲਾ ਪ੍ਰੋਗਰਾਮ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਬਿਹਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣਗੇ।ਉਨ੍ਹਾਂ ਹੋਰ ਕਿਹਾ ਕਿ ਅਮਰੀਕਾ ਤੇ ਹੋਰ ਦੇਸ਼ਾਂ ਵਿੱਚ ਵੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਹੋਣਗੇ।
ਇਸ ਮੌਕੇ ਸਤਿਕਾਰ ਕਮੇਟੀ ਦੇ ਮੁਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ, ਭਾਈ ਪ੍ਰਨਾਮ ਸਿੰਘ, ਭਾਈ ਬੂਟਾ ਸਿੰਘ, ਗੁਰਸਾਹਿਬ ਸਿੰਘ, ਬੁੱਢਾ ਦਲ ਦੇ ਬਾਬਾ ਰਣਜੋਧ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਗਗਨਦੀਪ ਸਿੰਘ, ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …