Saturday, December 21, 2024

ਪੰਜਾਬ ਦੇ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੱਕ – ਐਡਵੋਕੇਟ ਧਾਮੀ

ਹਰਿਆਣਾ ਦੇ ਸਪੀਕਰ ਵੱਲੋਂ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਜ਼ਮੀਨ ਮੰਗਣ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ ਸੱਗੂ) – ਚੰਡੀਗੜ੍ਹ ਵਿਚ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਵਾਸਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਕੀਤੀ ਜਾ ਰਹੀ ਚਾਰਾਜ਼ੋਈ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡ ਉਜਾੜ ਕੇ ਬਣੇ ਚੰਡੀਗੜ੍ਹ ’ਤੇ ਕੇਵਲ ਪੰਜਾਬ ਦਾ ਹੀ ਹੱਕ ਹੈ ਅਤੇ ਇਸ ’ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਦੀ ਅਣਦੇਖੀ ਕਰਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਸੂਬੇ ਦੀ ਤਰਜ਼ਮਾਨੀ ਕਰਨ ਦੀ ਥਾਂ ਵਿਰੋਧ ਵਿਚ ਭੁਗਤ ਰਹੇ ਹਨ।ਕੁੱਝ ਦਿਨ ਪਹਿਲਾਂ ਆਇਆ ਉਨ੍ਹਾਂ ਦਾ ਟਵੀਟ ਇਸ ਦੀ ਤਸਦੀਕ ਹੈ, ਜਿਸ ਵਿਚ ਉਨ੍ਹਾਂ ਵੱਖਰੀ ਪੰਜਾਬ ਵਿਧਾਨ ਸਭਾ ਲਈ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਭਾਈ ਜਾ ਰਹੀ ਸਾਜ਼ਿਸ਼ੀ ਭੂਮਿਕਾ ਦੇ ਕਾਰਨ ਹੀ ਕੇਂਦਰ ਸਰਕਾਰ ਚੰਡੀਗੜ੍ਹ ਵਿੱਚੋਂ ਪੰਜਾਬ ਦੇ ਹੱਕਾਂ ਨੂੰ ਲਗਾਤਾਰ ਘੱਟ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਸੀ, ਹੱਕ ਹੈ ਅਤੇ ਰਹੇਗਾ।ਕੇਂਦਰ ਵੱਲੋਂ ਪੰਜਾਬ ਨਾਲ ਪਹਿਲਾਂ ਹੀ ਕਈ ਧੱਕੇ ਕੀਤੇ ਗਏ ਹਨ ਅਤੇ ਹੁਣ ਹੋਰ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਹਰਿਆਣਾ ਆਪਣੀ ਵੱਖਰੀ ਵਿਧਾਨ ਸਭਾ ਲਈ ਆਪਣੀ ਜ਼ਮੀਨ ਦੀ ਵਰਤੋਂ ਕਰੇ ਅਤੇ ਮੌਜ਼ੂਦਾ ਵਿਧਾਨ ਸਭਾ ਖਾਲੀ ਕਰ ਕੇ ਪੰਜਾਬ ਹਵਾਲੇ ਕਰੇ।ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਕਿਸੇ ਵੀ ਫੈਸਲੇ ਤੇ ਹਾਮੀ ਨਾ ਭਰਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …