ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿਲਜੀਤ ਸਿੰਘ ਬੇਦੀ ਅਤੇ ਬੀਬੀ ਤੇਜ ਕੌਰ
ਕੋਆਰਡੀਨੇਟਰ ਦੀ ਅਗਵਾਈ ਹੇਠ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ ਸਥਾਨਕ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਮੰਦਰ ਵਾਲਾ ਬਜ਼ਾਰ ਮੁੱਖੀ ਬੀਬੀ ਨਰਿੰਦਰ ਕੌਰ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾੲਟੀ ਈਸਟ ਗੋਬਿੰਦ ਨਗਰ ਮੁਖੀ ਬੀਬੀ ਬਲਬੀਰ ਕੌਰ ਨੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਕੀਰਤਨ ਦੀ ਛਹਿਬਰ ਲਾਈ।ਕੀਰਤਨ ਕਰਨ ਵਾਲੀਆਂ ਬੀਬੀਆਂ ਨੂੰ ਗੁਰਦੁਆਰਾ ਸਹਿਬ ਵਲੋਂ ਸਿਰਪਾਓ ਬਖਸ਼ਿਸ਼ ਕੀਤੇ ਗਏ ਅਤੇ ਅਤੁੱਟ ਲੰਗਰ ਵਰਤਾਏ ਗਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media