Saturday, September 12, 2026

ਪੰਜਾਬ ਸਟੇਟ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਲੁਧਿਆਣਾ ‘ਚ ਅੰਮ੍ਰਿਤਸਰ ਜਿਲ੍ਹੇ ਦੇ ਸਾਈਕਲਿੰਗ ਖਿਡਾਰੀਆਂ ਨੇ ਜਿੱਤੇ ਮੈਡਲ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਸਾਈਕਲਿੰਗ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਟੇਟ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ 20 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਸਾਈਕਲਿੰਗ ਵੈਲੋਡਰਮ) ਵਿਖੇ ਕਰਵਾਈ ਗਈ।ਇਸ ਵਿੱਚ ਸੀਨੀਅਰ, ਜੂਨੀਅਰ ਗਰੁੱਪ ਅਤੇ ਸਬ ਜੂਨੀਅਰ ਗਰੁੱਪਾਂ ਦੇ ਮੁਕਾਬਲੇ ਕਰਵਾਏ ਗਏ।
ਸ੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਸਾਈਕਲਿੰਗ ਚੈਪੀਅਨਸ਼ਿਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਅੰਡਰ 16 ਉਮਰ ਵਰਗ ਵਿਚ ਬੀਰਪ੍ਰਤਾਪ ਸਿੰਘ ਨੇ ਪਹਿਲਾ ਸਥਾਨ ਅਤੇ ਸਾਹਿਬਪ੍ਰਤਾਪ ਸਿੰਘ ਨੇ ਦੂਜਾ ਸਥਾਨ ਅਤੇ ਅੰਡਰ-18 ਉਮਰ ਵਰਗ ਵਿੱਚ ਸਾਹਿਲਦੀਪ ਸਿੰਘ ਅਤੇ ਸਹਿਜਪ੍ਰੀਤ ਨੇ ਦੂਜਾ ਸਥਾਨ ਪਾ੍ਰਪਤ ਕੀਤਾ।ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆ ਵਿੱਚ ੜ-14 ਉਮਰ ਵਰਗ ਵਿੱਚ ਜਪਨੂਰ ਕੌਰ ਨੇ ਦੂਜਾ ਸਥਾਨ, ਅੰਡਰ -16 ਉਮਰ ਵਰਗ ਵਿੱਚ ਰਾਜਕੁਮਾਰੀ ਨੇ ਪਹਿਲਾ ਸਥਾਨ, ਦਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਖੁਸ਼ੀ ਕੁਮਾਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …