ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਮਾਜ ਸੇਵਕ ਚਮਕੌਰ ਸਿੰਘ ਸਿੱਧੂ ਜੈਦ ਪੱਤੀ ਲੌਂਗੋਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਇਕਲੌਤੇ
ਪੁੱਤਰ ਹਰਮਨ ਸਿੰਘ ਜੋਤ ਦਾ ਭਰ ਜਵਾਨੀ ਵਿੱਚ ਦੇਹਾਂਤ ਹੋ ਗਿਆ। ਜੋਤ ਦੀ ਇਸ ਬੇਵਕਤੀ ਮੌਤ ‘ਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰਜੀਤ ਸਿੰਘ ਗਿੱਲ ਸਾਬਕਾ ਐਮ.ਸੀ, ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ਼ ਅੰਮ੍ਰਿਤਪਾਲ ਸਿੱਧੂ, ਅਮਰਜੀਤ ਸਿੰਘ ਗਿਆਨੀ, ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ, ਵਿਜੈ ਗੋਇਲ ਸਾਰੇ ਕੌਂਸਲਰ, ਕਾਲਾ ਮਿੱਤਲ, ਸੰਜੇ ਸੈਣ ਤੋਂ ਇਲਾਵਾ ਬਹੁਤ ਸਾਰੇ ਸਮਾਜ ਸੇਵੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਚਮਕੌਰ ਸਿੰਘ ਸਿੱਧੂ ਅਨੁਸਾਰ ਜੋਤ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੈਣਗੇ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media