ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਬਾਲ ਦਿਵਸ ਨੂੰ ਸਮਰਪਿਤ ਫੇਟ
(ਸਕੂਲ ਮੇਲੇ) ਦਾ ਸਮਾਗਮ ਕੀਤਾ ਗਿਆ।ਇਸ ਫੇਟ ਦਾ ਆਯੋਜਨ ਕੈਂਪਸ ਵਿਖੇ ਸਥਿਤ ਖੁੱਲ੍ਹੀ ਗਰਾਊਂਡ ’ਚ ਕੀਤਾ ਗਿਆ।ਇਸ ਦਾ ਉਦਘਾਟਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕੀਤਾ।
ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਜ਼ਿੰਦਗੀ ’ਚ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡੇ ਸਮਾਜ ਦੇ ਭਵਿੱਖ-ਨਿਰਮਾਤਾ ਹਨ, ਇਸ ਲਈ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰ ਕੇ ਸੰਸਾਰ ’ਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।
ਅਧਿਆਪਕਾਂ ਦੁਆਰਾ ਆਯੋਜਿਤ ‘ਫੇਟ’ ’ਚ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਜਿਸ ਵਿਚ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਦਿਮਾਗੀ ਕਸਰਤ ਅਤੇ ਤੀਖਣ-ਬੁੱਧੀ ਨਾਲ ਸਬੰਧਿਤ ਖੇਡਾਂ ਖਿਡਾਈਆਂ ਗਈਆਂ। ਇਸ ਤੋਂ ਇਲਾਵਾ ਅਧਿਆਪਕਾਂ ਦੀ ਦੇਖ-ਰੇਖ ਅਧੀਨ ਸਫ਼ਾਈ ਨੂੰ ਧਿਆਨ ’ਚ ਰੱਖਦਿਆਂ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ।
ਇਸ ਮੌਕੇ ਪ੍ਰਿੰ: ਗਿੱਲ ਨੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media