Saturday, August 2, 2025
Breaking News

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ 30 ਨਵੰਬਰ ਤੱਕ ਕਰਨ ਅਪਲਾਈ – ਡੀ.ਸੀ

ਪੁਰਸਕਾਰ ਜਿੱਤਣ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਦਾ ਨਕਦ ਇਨਾਮ

ਅੰਮ੍ਰਿਤਸਰ, 22 ਨਵੰਬਰ (ਸਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲ ਤੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ ਸਭਿਆਚਾਰਕ ਗਤੀਵਿਧੀਆਂ, ਪਰਬਤਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਤੋਂ ਬਾਅਦ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਜਾਰੀ ਰੱਖਣ ਦਾ ਇਛੁੱਕ ਹੋਵੇ ਅਤੇ ਇਹ ਗਤੀਵਿਧੀਆਂ ਸਮਾਜ ਸੇਵਾ ਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਇਕ ਹੋਣੀਆਂ ਚਾਹੀਦੀਆਂ ਹਨ।
ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿਚ ਅਸਲ ਇੱਛਾ ਤੇ ਪ੍ਰਤੀਨਿਧਤਾ ਦੇ ਆਧਾਰ ’ਤੇ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਸਬੰਧੀ ਪ੍ਰੋਫਾਰਾਮਾਂ ਵਿਭਾਗ ਦੀ ਵੈਬ ਸਾਈਟ https://pbsports.punjab.gov.in/pdf/shaheed-e-azam-bhagat-singh.pd ’ਤੇ ਜਾਂ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਪੁਰਸਕਾਰ ਲਈ ਯੋਗ ਉਮੀਦਵਾਰ ਆਪਣੇ ਬਿਨੈ ਪੱਤਰ ਅਤੇ ਪ੍ਰਾਪਤੀਆਂ ਸਬੰਧੀ ਆਪਣਾ ਬਿਨੈ ਪੱਤਰ ਅਤੇ ਪ੍ਰਾਪਤੀਆਂ (ਦਸਤਾਵੇਜ਼) ਦੀ ਫਾਈਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਵਿਚ 30 ਨਵੰਬਰ 2022 ਤੱਕ ਭੇਜ ਸਕਦੇ ਹਨ।ਕਿਸੇ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …