ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ)- ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ ਦੇ ਸਹੀਦੀ ਦਿਹਾੜੇ ਅਤੇ ਸਵ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਲੰਬੇ ਕੇਸਾਂ ਦੇ ਮੁਕਾਬਲੇ ਅਤੇ ਲੜਕਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਸ ਵਿੱਚ ਸ਼ਾਮਲ ਹੋਏ ਤਕਰੀਬਨ 400 ਵਿਦਿਆਰਥੀਆ ਨੇ ਅਲੱਗ ਅਲੱਗ ਪੁਜੀਸ਼ਨਾਂ ਹਾਸਲ ਕੀਤੀਆ।ਜੱਜ ਦੀ ਭੂਮਿਕਾ ਡੀ.ਪੀ.ਈ ਹਰਪ੍ਰੀਤ ਸਿੰਘ, ਸਤਨਾਮ ਸਿੰਘ ਅਤੇ ਮੈਡਮ ਭੁਪਿੰਦਰ ਕੌਰ ਨੇ ਨਿਭਾਈ।ਇਸ ਸਮੇਂ ਵਿਸ਼ੇਸ਼ ਤੌਰ ‘ਤੇ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਅੱਗੇ ਤੋਂ ਵੀ ਵੱਖ-ਵੱਖ ਮੁਕਾਬਲਿਆ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media