Saturday, November 2, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਹੋਏ ਸੇਵਾਮੁਕਤ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾਮੁਕਤ ਕਰਨ ਦਾ ਫੈਸਲਾ ਲਿਆ ਹੈ।ਉਨ੍ਹਾਂ ਦੀ ਥਾਂ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਅਗਲਾ ਪ੍ਰਬੰਧ ਹੋਣ ਤੱਕ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣਗੇ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੀਆਂ ਸੇਵਾਵਾਂ ਪੰਥਕ ਭਾਵਨਾਵਾਂ ਅਨੁਸਾਰ ਨਿਭਾਈਆਂ ਹਨ, ਜਿਸ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ਲਾਘਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੇ ਸਤਿਕਾਰ ਵਜੋਂ 26 ਨਵੰਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …