ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਵਿੱਖ ਵਿਚ ਸਿਰੋਪਾਓ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ।ਹੁਣ ਹਰ ਵਿਦਿਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬਾਨ ਵਿਖੇ ਵੀ ਸਿਰੋਪਾਓ ਦੇ ਸੰਕੋਚ ਕੇ ਗੁਰਮਤਿ ਭਾਵਨਾਵਾਂ ਅਨੁਸਾਰ ਵਰਤੋਂ ਲਾਜ਼ਮੀ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜ਼ਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਅੰਦਰ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …