ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਦੀ ਤਫਸੀਲ ਦਿੰਦਿਆਂ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ।ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਦੇ ਤੌਰ ’ਤੇ ਮਨਾਉਣ ਦਾ ਐਲਾਨ ਕਰੇ।ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੂੰ ਵੀ ਕਿਹਾ ਕਿ ਉਹ ਆਪਣੇ ਤੌਰ ’ਤੇ ਵੀ ਇਸੇ ਭਾਵਨਾ ਅਨੁਸਾਰ ਹੀ ਸਮਾਗਮ ਉਲੀਕਣ, ਨਾ ਕਿ ‘ਵੀਰ ਬਾਲ ਦਿਵਸ’ ਵਜੋਂ।
Check Also
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …