ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੀ ਗਈ ‘ਰਾਸ਼ਟਰੀ ਯੋਗਤਾ ਪ੍ਰੀਖਿਆ’ (ਯੂ.ਜੀ.ਸੀ ਨੈਟ) ਪਾਸ ਕਰ ਲਈ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਹੈ ਕਿ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਜੀਵਨ ’ਚ ਉਚਾਈਆਂ ਕਰਨ ਲਈ ਤਿਆਰ ਕਰਦਾ ਹੈ।
ਡਾ. ਮਹਿਲ ਸਿੰਘ ਨੇ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਸਦਕਾ ਵਿਦਿਆਰਥੀਆਂ ਨੂੰ ਹਰੇਕ ਖੇਤਰ ’ਚ ਨਿਪੁੰਨ ਬਣਾਉਣ ਲਈ ਉਨ੍ਹਾਂ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ।ਅੰਗਰੇਜ਼ੀ ਵਿਭਾਗ ਮੁਖੀ ਪ੍ਰੋ: ਅਨੁਪਮ ਸੰਧੂ ਨੇ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਹਰਮਨਪ੍ਰੀਤ ਨੇ ਅੰਗਰੇਜ਼ੀ ’ਚ ਆਪਣੀ ਮਾਸਟਰ ਆਫ਼ ਆਰਟਸ ਸਫ਼ਲਤਾਪੂਰਵਕ ਪੂਰੀ ਕੀਤੀ ਹੈ।
ਇਸ ਮੌਕੇ ਸੁਪਿੰਦਰਜੀਤ ਕੌਰ, ਪ੍ਰੋ: ਪ੍ਰਨੀਤ ਢਿੱਲੋਂ, ਪ੍ਰੋ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਪ੍ਰੋ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਪ੍ਰੋ: ਜਸਵਿੰਦਰ ਕੌਰ, ਪ੍ਰੋ: ਪੂਜਾ ਕਾਲੀਆ ਤੇ ਪ੍ਰੋ: ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Check Also
Guru Nanak Dev University ‘B’ Zone Zonal Youth Festival concluded
Amritsar, October 1 (Punjab Post Bureau) – Zonal Youth Festival of Zone ‘B’ of the Guru …