
ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸ੍ਰੀ ਗੁਰੂ ਰਾਮਦਾਸ ਸਰਾਂ ਚੋਂ ਚਾਰ ਨਵੀਆਂ ਯਾਤਰੀ ਬੱਸਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਬੱਸ ਸਟੈਂਡ ਅਤੇ ਬੱਸ ਸਟੈਂਡ ਤੋਂ ਸਟੇਸ਼ਨ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਲਈ ਫਰੀ ਯਾਤਰੀ ਬੱਸਾਂ ਚਲਾਈਆਂ ਜਾਂਦੀਆਂ ਹਨ ਤਾਂ ਜੋ ਦੂਰ ਦੁਰਾਡੇ ਤੋਂ ਆਉਂਦੀਆਂ ਜਾਂਦੀਆਂ ਸੰਗਤਾਂ ਨੂੰ ਦਰਸ਼ਨ ਕਰਨ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਗਰੀਬ ਸ਼ਰਧਾਲੂਆਂ ਨੂੰ ਗੁਰੂ ਘਰ ਦੇ ਦਰਸ਼ਨੁਦੀਦਾਰੇ ਕਰਨ ਲਈ ਕਿਰਾਇਆ ਨਾ ਖਰਚਣਾ ਪਵੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁੱਲ 7 ਬੱਸਾਂ ਸੰਗਤਾਂ ਦੀ ਸੇਵਾ ਲਈ ਚਲਾਈਆਂ ਜਾਂਦੀਆਂ ਹਨ। ਜਿਨ੍ਹਾਂ ਵਿਚੋਂ ਦੋ ਬੱਸਾਂ ਬਾਹਰਲੇ ਗੁਰਦੁਆਰਾ ਸਾਹਿਬਾਨ ਬੀੜ ਸਾਹਿਬ, ਤਰਨੁਤਾਰਨ, ਖਡੂਰ ਸਾਹਿਬ, ਬਾਬਾ ਬਕਾਲਾ ਆਦਿ ਦੇ ਦਰਸ਼ਨ ਦੀਦਾਰੇ ਕਰਵਾਉਂਦੀਆ ਹਨ ਤੇ ਇਕ ਏਅਰ ਕੰਡੀਸ਼ਨਡ ਬੱਸ ਵਿਦੇਸ਼ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਲਈ ਆਉਂਦੀਆਂ ਸੰਗਤਾਂ ਲਈ ਸ੍ਰੀ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਏਅਰ ਪੋਰਟ ਲਈ ਫਰੀ ਸੇਵਾ ਵਜੋਂ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਫਰੀ ਸੇਵਾ ਲਈ ਲਗਾਈਆਂ ਗਈਆਂ ਬੱਸਾਂ ਵਿਚੋਂ ਕੁਝ ਬੱਸਾਂ ਕੰਡਮ ਹੋਣ ਕਾਰਣ 37 ਸੀਟਾਂ ਵਾਲੀਆਂ ਚਾਰ ਨਵੀਆਂ ਬੱਸਾਂ ਅੱਜ ਯਾਤਰੀਆਂ ਦੀ ਸਹੂਲਤ ਲਈ ਸ਼ੋ੍ਮਣੀ ਕਮੇਟੀ ਵੱਲੋਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਮਨਜੀਤ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ ਤੇ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ, ਸਕੱਤਰ ਸਿੰਘ ਮੀਤ ਸਕੱਤਰ, ਪ੍ਰਤਾਪ ਸਿੰਘ ਮੈਨੇਜਰ, ਜਤਿੰਦਰ ਸਿੰਘ ਰੂਬੀ, ਇੰਦਰ ਮੋਹਣ ਸਿੰਘ ‘ਅਨਜਾਣ’ ਆਦਿ ਹਾਜ਼ਰ ਸਨ।
Punjab Post Daily Online Newspaper & Print Media