Monday, April 28, 2025

ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ

ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ।ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …