ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਬੀ.ਏ.,ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦੀ ਮੂਟ ਕੋਰਟ ਮੁਕਾਬਲੇ ਦੀ ਟੀਮ ਨੇ ਵਿਧਿਗਿਆ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪੂਰੇ ਭਾਰਤ ’ਚੋਂ 40 ਟੀਮਾਂ ਨੇ ਹਿੱਸਾ ਲਿਆ।ਜਿਸ ਵਿਚ ਕਾਲਜ ਦੀ ਟੀਮ ਟੌਪ 3 ਟੀਮਾਂ ’ਚ ਪਹੁੰਚੀ।ਉਨ੍ਹਾਂ ਕਿਹਾ ਕਿ ਕਾਲਜ ਵਲੋਂ ਇਸ ਟੀਮ ’ਚ ਟਵਿੰਕਲ ਮਹਾਜਨ, ਕਵਿਸ਼ ਮਹਿਰਾ, ਅਤੇ ਹਰਨੂਰ ਕੌਰ ਆਦਿ ਵਿਦਿਆਰਥੀਆਂ ਨੇ ਹਿੱਸਾ ਲਿਆ।ਡਾ. ਜਸਪਾਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਟੀਮ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਸੀਮਾ ਰਾਣੀ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ ਅਤੇ ਡਾ. ਰੇਨੂ ਸੈਨੀ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …