Tuesday, July 23, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪੰਜਾਬੀ ਮਹੀਨੇ ਸਬੰਧੀ ਸੈਮੀਨਾਰ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵੱਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਮਾਹ-2022 ਦੇ ਅੰਤਰਗਤ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨੇ ਦੇ ਤੌਰ ’ਤੇ ਮਨਾਏ ਜਾਣ ਦੀ ਲੜੀ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਸੁੰਦਰ ਲਿਖਤ, ਭਾਸ਼ਣ, ਕਵਿਤਾ ਉਚਾਰਨ ਅਤੇ ਗੀਤ ਮੁਕਾਬਲਿਆਂ ਰਾਹੀਂ ਪੰਜਾਬੀ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਨੂੰ ਪ੍ਰਗਟ ਕੀਤਾ।
ਕਾਲਜ ਪਿ੍ਰੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀ ਭਾਸ਼ਾ ਹੁਣ ਸਿਰਫ਼ ਪੰਜਾਬ ਦੀ ਹੀ ਨਹੀਂ ਸਗੋਂ ਪੂਰੇ ਵਿਸ਼ਵ ਦੀ ਭਾਸ਼ਾ ਬਣ ਚੁੱਕੀ ਹੈ।ਪੰਜਾਬੀਆਂ ਦੇ ਬਾਹਰਲੇ ਮੁਲਕਾਂ ਵਿਚ ਜਾ ਕੇ ਵੱਸਣ ਨਾਲ ਪੰਜਾਬੀ ਭਾਸ਼ਾ ਵੀ ਪ੍ਰਫੁਲਤ ਹੋਈ ਹੈ।ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ ਕਿ ਇਹ ਖਤਮ ਹੋ ਜਾਏਗੀ ਪ੍ਰੰਤੂ ਇਸ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਯਤਨ ਜ਼ਰੂਰ ਕਰਨੇ ਚਾਹੀਦੇ ਹਨ।ਅੰਗਰੇਜ਼ੀ ਵਿਭਾਗ ਤੋਂ ਪ੍ਰੋ. ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਹੋਰਨਾਂ ਭਾਸ਼ਾਵਾਂ ਨੂੰ ਪੜਨ ਤੇ ਸਮਝਣ ਦੇ ਨਾਲ ਆਪਣੀ ਮਾਂ ਬੋਲੀ ਪ੍ਰਤੀ ਸ਼ਰਮ ਜਾਂ ਝਿਜਕ ਨਾ ਮਹਿਸੂਸ ਕਰਕੇ ਇਸ ਨੂੰ ਮਾਣ ਨਾਲ ਬੋਲਣ ਤੇ ਪੜਨ ਦਾ ਸੁਨੇਹਾ ਦਿੱਤਾ।ਪੰਜਾਬੀ ਵਿਭਾਗ ਦੇ ਡਾ. ਪ੍ਰਭਜੀਤ ਕੌਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਸਨਮਾਨ ਭਰੀ ਸੋਚ ਰੱਖਣ ਅਤੇ ਇਸ ਦੇ ਅਮੀਰ ਸਾਹਿਤਕ ਵਿਰਸੇ ਨੂੰ ਪੜਨ ਤੇ ਵਿਚਾਰਨ ਦੀ ਪ੍ਰੇਰਨਾ ਦਿੱਤੀ।
ਸਮਾਗਮ ਦੇ ਅੰਤ ‘ਚ ਹੋਏ ਮਕਾਬਲਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਦੇਵ ਸਿੰਘ ਵਲੋ ਦੁਆਰਾ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ …