Thursday, July 18, 2024

26 ਨਵੰਬਰ ਨੂੰ ਚੰਡੀਗੜ੍ਹ ਜਾਣ ਲਈ ਬੀ.ਕੇ.ਯੂ (ਦੋਆਬਾ) ਦੇ ਵਰਕਰਾਂ ‘ਚ ਭਾਰੀ ਉਤਸ਼ਾਹ

ਭਲਕੇ ਕਿਸਾਨ, ਮਜ਼ਦੂਰ ਵੱਡੀ ਗਿਣਤੀ ‘ਚ ਸਮਰਾਲਾ ਤੋਂ ਚੰਡੀਗੜ੍ਹ ਲਈ ਪਾਉਣਗੇ ਚਾਲੇ – ਖੀਰਨੀਆਂ

ਸਮਰਾਲਾ, 24 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਸਵੀਰ ਸਿੰਘ ਮੱਕੜ ਸਮਰਾਲਾ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਸਾਲ ਪਹਿਲਾਂ ਕੀਤੇ ਵਾਅਦੇ ਅਜੇ ਤੱਕ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਦੇ ਰਾਜਪਾਲ ਨੂੰ 26 ਨਵੰਬਰ ਨੂੰ ਮੈਮੋਰੰਡਮ ਦੇਣ ਜਾਣ ਸਬੰਧੀ ਚਰਚਾ ਕੀਤੀ ਗਈ।ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਭਰ ਦੇ ਕਿਸਾਨ ਵੱਡੇ ਕਾਫਲਿਆਂ ਦੇ ਰੂਪ ਵਿੱਚ ਸਵੇਰੇ 11.00 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਇਕੱਠੇ ਹੋਣਗੇ ਅਤੇ ਇਸ ਉਪਰੰਤ ਪੰਜਾਬ ਦੇ ਰਾਜਪਾਲ ਨੂੰ ਕੇਂਦਰ ਵਲੋਂ ਕਿਸਾਨਾਂ ਦੀਆਂ ਅਧੂਰੀਆਂ ਮੰਗਾਂ ਨੂੰ ਪੂਰੀਆਂ ਕਰਨ ਲਈ ਆਪਣਾ ਮੰਗ ਪੱਤਰ ਦੇਣਗੇ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੇ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਸਮਰਾਲਾ ਤੋਂ ਇੱਕ ਕਾਫਲੇ ਦੇ ਰੂਪ ਵਿੱਚ ਮੋਹਾਲੀ ਲਈ ਚਾਲੇ ਪਾਉਣਗੇ।ਜਸਵੀਰ ਸਿੰਘ ਮੱਕੜ ਨੇ ਸਮਰਾਲਾ ਇਲਾਕੇ ਦੇ ਕਿਸਾਨ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸੁੱਤੀ ਪਈ ਕੇਂਦਰ ਦੀ ਮੋਦੀ ਸਰਕਾਰ ਨੂੰ ਹਲੂਣਾ ਦੇਣ ਲਈ ਚੰਡੀਗੜ੍ਹ ਪਹੁੰਚਣ।
ਇਸ ਮੌਕੇ ਜਸਵੀਰ ਸਿੰਘ ਪਵਾਤ, ਜੀਵਨ ਸਿੰਘ ਮੱਲ ਮਾਜ਼ਰਾ, ਕੁਲਦੀਪ ਸਿੰਘ ਮੱਲ ਮਾਜਰਾ, ਕਰਨੈਲ ਸਿੰਘ ਜ਼ਿਲ੍ਹਾ ਸੈਕਟਰੀ, ਬਹਾਦਰ ਸਿੰਘ ਮੰਜਾਲੀ, ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਪ੍ਰਧਾਨ ਬਲਾਕ ਮਾਛੀਵਾੜਾ, ਹੁਸ਼ਿਆਰ ਸਿੰਘ ਬੰਬ, ਅਜੀਤ ਸਿੰਘ ਟੋਡਰਪੁਰ, ਅਮਰੀਕ ਸਿੰਘ ਮੁਸ਼ਕਾਬਾਦ, ਬਲਵੀਰ ਸਿੰਘ ਸੰਧੂ ਆਦਿ ਹਾਜ਼ਰ ਸਨ।

Check Also

ਭਾਰਤੀ ਸਟੇਟ ਬੈਂਕ ਦੇ ਅਧਿਕਾਰੀਆਂ ਨੇ ਬੂਟੇ ਲਗਾਏ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਐਸ.ਬੀ.ਆਈ ਵਲੋਂ ਸੀ.ਐਸ.ਆਰ ਗਤੀਵਿਧੀ ਅਧੀਨ “ਇਕ ਪੇੜ ਮਾਂ ਦੇ …