Saturday, May 24, 2025
Breaking News

ਖਾਲਸਾ ਕਾਲਜ ਵਲੋਂ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ’ਚ ਫਸਟ ਰਨਰ-ਅੱਪ ਟਰਾਫੀ ਜਿੱਤੀ।ਕਾਲਜ ਵਿਦਿਆਰਥੀਆਂ ਨੇ ਆਲ ਰਾਊਂਡਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਈਵੈਂਟਸ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਨੇ ਆਪਣੇ ਇਤਿਹਾਸ ’ਚ ਪਹਿਲੀ ਵਾਰ ਇਹ ਟਰਾਫ਼ੀ ਜਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸਾਹਿਤਕ, ਫੋਕ, ਥੀਏਟਰ ਅਤੇ ਫਾਈਨ ਆਰਟਸ ’ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਟਰਾਫੀਆਂ ਪ੍ਰਾਪਤ ਕੀਤੀਆਂ।
ਡਾ. ਮਹਿਲ ਸਿੰਘ ਨੇ ਕਿਹਾ ਕਿ ਯੁਵਕ ਭਲਾਈ ਦੇ ਡੀਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਉਕਤ ਸਥਾਨ ਹਾਸਲ ਕੀਤਾ ਹੈ।ਦਵਿੰਦਰ ਸਿੰਘ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਕੌਰ ਅਤੇ ਡਾ. ਦੀਪਕ ਦੇਵਗਨ ਵੱਲੋਂ ਯੁਵਕ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਟੀਮ ਦੀ ਦੇਖ-ਰੇਖ ਅਤੇ ਕੀਤੀ ਗਈ ਅਗਵਾਈ ਕਾਰਨ ਵਧਾਈ ਦੇ ਪਾਤਰ ਹਨ।
ਇਸ ਮੌਕੇ ਖੁਸ਼ੀ ਮਨਾਉਂਦੇ ਹੋਏ ਵਿਦਿਆਰਥੀਆਂ ਨੇ ਯੁਵਕ ਭਲਾਈ ਵਿਭਾਗ ਅਤੇ ਅਧਿਆਪਕਾਂ ਦਾ ਉਨ੍ਹਾਂ ਦੀ ਪ੍ਰਤਿਭਾ ਨਿਖਾਰਨ ਅਤੇ ਢੁੱਕਵਾਂ ਪਲੇਟਫਾਰਮ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …