ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਜੀਤ ਕਲਚਰਲ ਕਲੱਬ (ਰਜ਼ਿ) ਵਲੋਂ ਸੱਭਿਆਚਾਰਕ ਮੁਕਾਬਲਾ 26
ਨਵੰਬਰ ਦਿਨ ਸ਼ਨੀਵਾਰ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਲੱਬ ਦੇ ਪ੍ਰਧਾਨ ਡਾ. ਜਗਜੀਤ ਕੌਰ ਦੁਆਰਾ ਕਰਵਾਏ ਜਾ ਰਹੇ ਇਸ ਸੱਭਿਆਚਾਰਕ ਮੁਕਾਬਲੇ ਪੰਜਾਬੀ ਲੋਕ ਨਾਚ, ਗੀਤ ਤੇ ਅੇਕਟਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ।ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਲਵਦੀਪ ਸਿੰਘ ਦੀ ਯਾਦ ’ਚ ਕਰਵਾਇਆ ਜਾ ਰਿਹਾ ਹੈ, ਜਿਸ ’ਚ ਵਿਦਿਆਰਥੀ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media