ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਸਚਲੀਨ ਕੌਰ,
ਰਾਣਾ ਰਨਵੀਰ ਸਿੰਘ ਨੇ ‘ਨੈਸ਼ਨਲ ਕਰਾਟੇ ਚੈਂਪੀਅਨਸ਼ਿਪ’ ’ਚ ਸੋਨ ਤਗ਼ਮਾ ਜਿੱਤ ਕੇ ਮਾਤਾ-ਪਿਤਾ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ=ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਦੱਸਿਆ ਕਿ 2 ਰੋਜ਼ਾ ਚੱਲੇ ਫੱਸਵੇਂ ਮੁਕਾਬਲੇ ’ਚ ਉਕਤ ਵਿਦਿਆਰਥੀਆਂ ਨੇ ਹਿੰਮਤ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਹਾਸਲ ਕੀਤੇ ਹਨ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਭਵਿੱਖ ’ਚ ਵੀ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media