ਅੰਮ੍ਰਿਤਸਰ, 25 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ
ਵਲੋਂ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ਼ ਜਲੰਧਰ ਵਿਖੇ ਕਰਵਾਈ ਗਈ ਇੰਟਰ ਕਾਲਜ (ਲੜਕੇ-ਲੜਕੀਆਂ) ਬਾਕਸਿੰਗ ਚੈਂਪੀਅਨਸ਼ਿਪ ਨੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਓਵਰ ਆਲ ਚੈਂਪੀਅਨ ਟਰਾਫ਼ੀ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਖਿਡਾਰਣਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਖੇਡਾਂ ਅਤੇ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਦੇਖ-ਰੇਖ ਕਾਲਜ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਰੋਜ਼ਾ ਕਰਵਾਈ ਗਈ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਕਾਲਜ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨ ਟਰਾਫ਼ੀ ਪ੍ਰਾਪਤ ਕੀਤੀ ਹੈ।ਇਸ ਦੇ ਇਲਾਵਾ 1 ਗੋਲਡ ਅਤੇ 5 ਸਿਲਵਰ ਮੈਡਲ ਹਾਸਲ ਕੀਤੇ ਹਨ।ਉਨ੍ਹਾਂ ਕਿਹਾ ਕਿ ਕਾਲਜ ਦੇ ਲੜਕਿਆਂ ਨੇ 2 ਚਾਂਦੀ ਅਤੇ 3 ਕਾਂਸੀ ਦੇ ਤਗਮੇ ਪ੍ਰਾਪਤ ਕੀਤੇ ਹਨ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media