Saturday, July 27, 2024

ਨੈਸ਼ਨਲ ਕਾਲਜ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਭੀਖੀ, 26 ਨਵੰਬਰ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਸਰਬੱਤ ਦੇ ਭਲੇ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਵਸ ‘ਤੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।ਕਾਲਜ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ।ਕਾਲਜ ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਅਤੇ ਕਾਲਜ ਪ੍ਰਿੰਸੀਪਲ ਡਾ. ਐਮ ਕੇ ਮਿਸ਼ਰਾ ਨੇ ਕਾਲਜ ਦੇ ਸਰਪ੍ਰਸਤ ਬਾਬਾ ਪੂਰਨ ਨਾਥ ਹੀਰੋਂ ਵਾਲੇ, ਪਾਠੀ ਸਿੰਘਾਂ ਅਤੇ ਇਲਾਕਾ ਨਿਵਾਸੀਆਂ ਦਾ ਸਵਾਗਤ ਕੀਤਾ।ਕਾਲਜ ਪ੍ਰਧਾਨ ਬਾਵਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਅਵਤਾਰ ਸਿੰਘ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ। ਸਮਾਪਤੀ ‘ਤੇ ਗੁਰੂ ਦਾ ਲੰਗਰ ਅਟੁੱਟ ਵਰਤਾਇਆ ਗਿਆ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …