ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਰਤਸਰ ਵਲੋਂ ਅੱਜ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ, ਹਾਲ ਗੇਟ, ਅੰਮਿ੍ਰਤਸਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਸਹਾਇਕ ਡਾਇਰੈਕਟਰ ਜਤਿੰਦਰ ਸਿੰਘ ਸਨ।ਦੋਆਬਾ ਕਾਲਜ ਜਲੰਧਰ ਦੇ ਮੁੱਖ ਬੁਲਾਰੇ ਵਜੋਂ ਪ੍ਰੋਫੈਸਰ ਡਾ: ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਕੀਤੀ ਗਈ।ਇਸ ਤੋਂ ਬਾਅਦ ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਹਾਵਰੀਆ ਨੇ ਸਾਰੇ ਮਹਿਮਾਨਾਂ ਅਤੇ ਨੌਜਵਾਨਾਂ ਦਾ ਸਵਾਗਤ ਕੀਤਾ।ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਨੇ ਨੌਜਵਾਨਾਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਕਿਵੇਂ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਲਈ ਸੰਵਿਧਾਨ ਦੀ ਲੋੜ ਸੀ, ਉਸ ਸਮੇਂ ਸੰਵਿਧਾਨ ਸਭਾ ਦੇ ਸਾਹਮਣੇ ਕਿਹੜੀਆਂ ਰੁਕਾਵਟਾਂ ਸਨ।ਉਨ੍ਹਾਂ ਨੇ ਕਿਹਾ ਕਿ ਕਿਵੇਂ ਸਾਡੀ ਸੰਵਿਧਾਨ ਸਭਾ ਦੇਸ਼ ਨੇ ਡਾ: ਭੀਮ ਰਾਓ ਅੰਬੇਡਕਰ ਦੀ ਪ੍ਰਧਾਨਗੀ ਹੇਠ 2 ਸਾਲ 11 ਮਹੀਨੇ ਅਤੇ 18 ਦਿਨ ਲਗਾਤਾਰ ਕੰਮ ਕੀਤਾ ਅਤੇ ਇਸ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਮਹਾਨ ਸੰਵਿਧਾਨ ਪੇਸ਼ ਕੀਤਾ।ਪ੍ਰੋਗਰਾਮ ਦੌਰਾਨ ਭਾਸ਼ਣ, ਕੁਇਜ਼ ਅਤੇ ਸੰਵਿਧਾਨ ਦਿਵਸ ਨਾਟਕ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ਦਾ ਲੇਖਾ-ਜੋਖਾ ਅਤੇ ਮੰਚ ਸੰਚਾਲਨ ਰੋਹਿਲ ਕੁਮਾਰ ਕੱਟਾ ਨੇ ਕੀਤਾ।
ਅੰਤ ‘ਚ ਰਾਸ਼ਟਰੀ ਗੀਤ ਗਾਇਆ ਗਿਆ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …