Saturday, February 15, 2025

ਸਮਰਾਲਾ ਤੋਂ ਬੀ.ਕੇ.ਯੂ (ਲੱਖੋਵਾਲ) ਦਾ ਵੱਡਾ ਜਥਾ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ, ਅਵਤਾਰ ਸਿੰਘ ਮੇਹਲੋਂ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦਾ ਇੱਕ ਵੱਡਾ ਜਥਾ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਤੋਂ 100 ਦੇ ਕਰੀਬ ਗੱਡੀਆਂ/ਬੱਸਾਂ ਦੇ ਰੂਪ ਵਿੱਚ ਰਵਾਨਾ ਹੋਇਆ।ਜ਼ਿਲ੍ਹਾ ਪ੍ਰਧਾਨ ਢੀਂਡਸਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦਿੱਲੀ ਮੋਰਚੇ ਦੇ ਪੂਰੇ ਦੋ ਸਾਲ ਹੋ ਚੁੱਕੇ ਹਨ, ਕਰੀਬ ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਿਖਤੀ ਵਾਅਦਾ ਕੀਤਾ ਸੀ, ਪ੍ਰੰਤੂ ਪ੍ਰਧਾਨ ਮੰਤਰੀ ਆਪਣੇ ਵਾਅਦੇ ਤੋਂ ਮੁਕਰ ਗਏ ਹਨ, ਇਸ ਦੇ ਵਿਰੋਧ ਵਿੱਚ ਅੱਜ ਪੂਰੇ ਭਾਰਤ ਦੇ ਕਿਸਾਨ ਆਪੋ ਆਪਣੇ ਰਾਜਾਂ ਦੇ ਰਾਜਪਾਲਾਂ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਦੇਣਗੇ ਅਤੇ ਕੇਂਦਰ ਸਰਕਾਰ ਨੂੰ ਹਲੂਣਾ ਦੇਣਗੇ।
ਕਾਫਲੇ ਵਿੱਚ ਲੁਧਿਆਣੇ ਜ਼ਿਲ੍ਹੇ ਦੇ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਪ੍ਰਮੁੱਖ ਤੌਰ ‘ਤੇ ਕਿਸਾਨ ਆਗੂ ਗੁਰਸੇਵਕ ਸਿੰਘ ਮੰਜਾਲੀ ਕਲਾਂ ਪ੍ਰਧਾਨ ਬਲਾਕ ਸਮਰਾਲਾ, ਅੰਮ੍ਰਿਤ ਸਿੰਘ ਰਾਜੇਵਾਲ ਪ੍ਰਧਾਨ ਬਲਾਕ ਖੰਨਾ, ਗਿਆਨ ਸਿੰਘ ਮੰਡ ਪ੍ਰਧਾਨ ਬਲਾਕ ਲੁਧਿਆਣਾ-2, ਮਿੱਠੂ ਜਟਾਣਾ ਪ੍ਰਧਾਨ ਬਲਾਕ ਦੋਰਾਹਾ, ਅਜੈਬ ਸਿੰਘ ਮਾਛੀਵਾੜਾ, ਰਾਵਿੰਦਰ ਸਿੰਘ, ਕੁਲਵਿੰਦਰ ਸਿੰਘ, ਮੁਖਤਿਆਰ ਸਿੰਘ, ਮਲਕੀਤ ਸਿੰਘ ਫੌਜੀ, ਬਾਬਾ ਗੁਰਮੁੱਖ ਸਿੰਘ ਪਪੜੌਦੀ, ਫੌਜੀ ਹਰਦੇਵ ਸਿੰਘ ਬਾਲਿਓਂ, ਹਰਪ੍ਰੀਤ ਸਿੰਘ ਬਾਲਿਓਂ, ਕਮਲਜੀਤ ਸਿੰਘ ਟੱਪਰੀਆਂ, ਨਰਿੰਦਰ ਸਿੰਘ ਹਰਿਓਂ, ਸਵਰਨ ਸਿੰਘ ਹਰਿਓਂ, ਸਰਬਜੀਤ ਸਿੰਘ ਢੰਡੇ, ਭਿੰਦਰ ਸਿੰਘ ਗੜ੍ਹੀ, ਗਿਆਨੀ ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ ਭਰਥਲਾ, ਜਗਜੀਤ ਸਿੰਘ ਮੁਤਿਓਂ, ਸੁਰਿੰਦਰ ਸਿੰਘ ਖੱਟਰਾਂ, ਚਰਨਜੀਤ ਸਿੰਘ ਸਰਪੰਚ ਪਾਲਮਾਜਰਾ, ਹਰਪਾਲ ਸਿੰਘ ਬੰਬਾਂ, ਜਸਪ੍ਰੀਤ ਸਿੰਘ ਢੀਂਡਸਾ, ਜਸਮੀਤ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …