ਭੀਖੀ, 27 ਨਵੰਬਰ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦੇ ਕੈਡਿਟਾਂ ਨੇ 3-ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਬਠਿੰਡਾ ਦੇ ਕਮਾਂਡਿੰਗ ਅਫਸਰ ਕੈਪਟਨ (ਆਈ.ਐਨ) ਅਰਵਿੰਦ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ‘ਪੁਨੀਤ ਸਾਗਰ ਅਭਿਆਨ’ ਵਿੱਚ ਭਾਗ ਲਿਆ।ਸਕੂਲ ਦੇ ਏ.ਐਨ.ਓ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਾਂਡਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਲਗਭਗ 20 ਕੈਡਿਟਾਂ ਨੇ ਇਸ ਅਭਿਆਨ ਵਿੱਚ ਭਾਗ ਲਿਆ।ਇਸ ਅਭਿਆਨ ਤਹਿਤ ਸਕੂਲ ਕੈਂਪਸ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਕੀਤੀ ਗਈ ਅਤੇ ਬੱਚਿਆਂ ਅਤੇ ਹੋਰਨਾਂ ਨੂੰ ਸਫਾਈ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕੈਡਿਟਾਂ ਦੇ ਇਸ ਕਾਰਜ਼ ਦੀ ਸ਼ਲਾਘਾ ਕੀਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …