Saturday, May 18, 2024

ਸੜਕ ਹਾਦਸੇ ‘ਚ ਲੌਂਗੋਵਾਲ ਦੋ ਚਚੇਰੇ ਭਰਾਵਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਕਸਬੇ ਦੇ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕੌਂਸਲਰ ਗੁਰਮੀਤ ਸਿੰਘ ਲੱਲੀ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਪਿੰਡੀ ਬਟੁਹਾਖ਼ੁਰਦ ਲੌਂਗੋਵਾਲ ਦੀ ਬੀਤੀ ਰਾਤ ਸੰਗਰੂਰ ਸ਼ਹਿਰ ਤੋਂ ਨਾਨਕਿਆਣਾ ਰੋਡ ਸਥਿਤ ਸਦਰ ਥਾਣਾ ਬਾਲੀਆ਼ ਦੇ ਸਾਹਮਣੇ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਇਲਾਕੇ ਵਿਚ ਇਨਾਂ ਚਚੇਰੇ ਭਰਾਵਾਂ ਦੀ ਮੌਤ ਹੋਣ ‘ਤੇ ਸੋਗ ਦੀ ਲਹਿਰ ਹੈ।ਇਨਾਂ ਦੋਵਾਂ ਨੌਜਵਾਨਾਂ ਦਾ ਸਸਕਾਰ ਕਰ ਦਿੱਤਾ ਗਿਆ ਹੈ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼ੋਮਣੀ ਕਮੇਟੀ, ਮਲਕੀਤ ਸਿੰਘ ਚੰਗਾਲ ਮੈਂਬਰ ਅੰਤਿੰਗ ਕਮੇਟੀ, ਜਥੇਦਾਰ ਉਦੇ ਸਿੰਘ, ਰੀਤੂ ਗੋਇਲ ਪ੍ਰਧਾਨ ਨਗਰ ਕੌਂਸਲ, ਕੌਂਸਲਰ ਗੁਰਮੀਤ ਸਿੰਘ ਲੱਲੀ, ਕੌਂਸਲਰ ਪਰਮਿੰਦਰ ਕੌਰ ਬਰਾੜ, ਕੌਂਸਲਰ ਜਗਜੀਤ ਸਿੰਘ ਕਾਲਾ, ਮਾਸਟਰ ਗੁਰਬਿਦਰ ਸਿੰਘ, ਅੰਮ੍ਰਿਤਪਾਲ ਸਿੰਘ ਸਿੱਧੂ, ਨਰਿੰਦਰ ਗਿੱਲ, ਮਾਸਟਰ ਸੁਖਵਿੰਦਰ ਸਿੰਘ, ਡਾਕਟਰ ਹਰਵਿੰਦਰ ਸਰਾਂਉ, ਪ੍ਰਧਾਨ ਬਲਵਿੰਦਰ ਸਿੰਘ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਜਸਵਿੰਦਰ ਸਿੰਘ ਸੁਸਾਇਟੀ ਪ੍ਰਧਾਨ, ਨੰਬਰਦਾਰ ਰੁਪਿੰਦਰ ਸਿੰਘ, ਕੌਂਸਲਰ ਗੁਰਮੀਤ ਸਿੰਘ ਫੌਜੀ, ਅਮਰਜੀਤ ਸਿੰਘ ਗਿੱਲ, ਕਾਲਾ ਰਾਮ ਮਿੱਤਲ, ਸ਼ਿਸ਼ਨਪਾਲ ਗਰਗ, ਬਲਵਿੰਦਰ ਸਿੱਧੂ, ਡਾਕਟਰ ਭੀਮ ਰਾਜ, ਜਸਵਿੰਦਰ ਸਿੰਘ ਲਿਬੜਾ, ਬਾਬਾ ਕੁਲਵੰਤ ਸਿੰਘ ਕਾਂਤੀ, ਪਰਮਜੀਤ ਸਿੰਘ ਸਰਪੰਚ, ਸੁਖਵਿੰਦਰ ਸਿੰਘ ਸਰਪੰਚ, ਕਾਨੂੰਗੋ ਗੁਰਜੀਤ ਸਿੰਘ, ਪ੍ਰਧਾਨ ਗੁਰਜੰਟ ਸਿੰਘ, ਕੁਲਦੀਪ ਸਿੰਘ ਦੁਲੋ, ਸੁਖਪਾਲ ਸਿੰਘ ਸਿੱਧੂ, ਮਨਜੀਤ ਸ਼ਰਮਾ, ਚੇਅਰਮੈਨ ਜਗਤਾਰ ਸਿੰਘ, ਗਰਸੇਵਕ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ – 30 ਉਮੀਦਵਾਰ ਚੋਣ ਮੈਦਾਨ ‘ਚ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ 02 ਹਲਕੇ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ …