Saturday, December 21, 2024

ਆਊਟ ਸੋਰਸ ਮੁਲਾਜ਼ਮਾਂ ਤੇ ਸਕੀਮ ਵਰਕਰਾਂ ਨੇ ਡੀ.ਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ਮੁੱਖ ਮੰਤਰੀ ਪੰਜਾਬ ਦੇ ਨਾਂ ਜਿਲ੍ਹੇ ਦੇ ਡਿਪਟੀ ਕਮਿਸ਼ਰ ਨੂੰ ਸੌੰਪਿਆ ਮੰਗ ਪੱਤਰ

ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੱਦੇ `ਤੇ ਫਰੀਦਕੋਟ ਜਿਲ੍ਹੇ ਵਿੱਚ ਕੰਮ ਕਰਦੀਆਂ ਆਸ਼ਾ ਵਰਕਰਾਂ, ਆਸ਼ਾ ਫੈਸੀਲੇਟਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ, ਹੈਲਪਰਾਂ, ਵੱਖ-ਵੱਖ ਵਿਭਾਗਾਂ ਤੇ ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਕੰਪਨੀਆਂ ਵਲੋਂ ਭਰਤੀ ਕੀਤੇ ਗਏ ਆਊਟਸੋਰਸਿੰਗ ਮੁਲਾਜ਼ਮਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਮੁੱਖ ਮੰਗਾਂ ਸਬੰਧੀ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਮਿੰਨੀ ਸਕੱਤਰੇਤ ਵਿਖੇ ਰੋਸ ਧਰਨਾ ਦਿੱਤਾ ਗਿਆ।ਇਸ ਐਕਸ਼ਨ ਦੀ ਅਗਵਾਈ ਫੈਡਰੇਸ਼ਨ ਦੇ ਜਿਲ੍ਹਾ ਪ੍ਧਾਨ ਅਜੈ ਸਨੋਤਰਾ, ਜਨਰਲ ਸਕੱਤਰ ਜਸਵੰਤ ਰਾਏ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਗਗਨਦੀਪ ਸਿੰਘ ਖਾਲਸਾ, ਰਕੇਸ਼ ਕੁਮਾਰ, ਕਲਾਸ ਫੋਰ ਯੂਨੀਅਨ ਆਗੂ ਸਾਹਿਬ ਸੋਨੂ, ਪੈਨਸ਼ਨਰਜ਼ ਯੂਨੀਅਨ ਆਗੂ ਹਰਦੇਵ ਸਿੰਘ ਭਕਨਾ ਨੇ ਕੀਤੀ।ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪਾਵਰਕਾਮ, ਟਰਾਂਸਕੋ ਮਨਜੀਤ ਸਿੰਘ ਬਾਸਰਕੇ, ਐਨ.ਐਸ.ਕਿਉ.ਐਫ ਹਰਮਨਜੀਤ ਸਿੰਘ ਅਤੇ ਆਸ਼ਾ ਵਰਕਰਜ਼ ਆਗੂ ਬਲਵਿੰਦਰਜੀਤ ਕੌਰ ਹੋਰ ਨੇ ਕਿਹਾ ਕਿ ਏਜੰਸੀਆਂ ਰਾਹੀਂੰ ਆਊਟ ਸੋਰਸ ਅਧੀਨ ਕੰਮ ਕਰਦੇ ਮੁਲਾਜ਼ਮਾਂ, ਦਿਹਾੜੀਦਾਰ, ਪਾਰਟ ਟਾਈਮ ਆਦਿ ਲਈ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦਾ ਸਿਧਾਂਤ ਲਾਗੂ ਕੀਤਾ ਜਾਵੇ, ਆਸ਼ਾ ਵਰਕਰਾਂ / ਆਸ਼ਾ ਫੈਸੀਲੇਟਰ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਘੱਟੋ ਘੱਟ ਉਜ਼ਰਤ ਕਾਨੂੰਨ ਲਾਗੂ ਕਰਕੇ 26000 ਰੁਪਏ ਤਨਖਾਹ ਦਿੱਤੀ ਜਾਵੇ, ਸਮੂਹ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਬਹਾਲ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ।ਰੋਸ ਧਰਨੇ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਗਿਆ।
ਇਸ ਮੌਕੇ `ਤੇ ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ, ਨਿਰਮਲ ਕੌਰ, ਦਿਨੇਸ਼ ਕੁਮਾਰ, ਕਮਲਜੀਤ ਸਿੰਘ, ਗੁਰਮੀਤ ਕੌਰ, ਸੁਖਵਿੰਦਰ ਕੌਰ, ਲਵਜੀਤ ਸਿੰਘ ਆਦਿ ਵੀ ਬੁਲਾਰਿਆਂ ‘ਚ ਸ਼ਾਮਲ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …