ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੀਤ ਸਕੱਤਰ ਸ.
ਗੁਰਬਚਨ ਸਿੰਘ ਚਾਂਦ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ।
ਗੁਰਬਚਨ ਸਿੰਘ ਚਾਂਦ ਦਾ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜੇ ਸਮਸ਼ਾਨਘਾਟ ਵਿਖੇ ਕੀਤਾ ਗਿਆ। ਸਸਕਾਰ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ, ਜੋਗਿੰਦਰ ਸਿੰਘ ਅਦਲੀਵਾਲ, ਮੈਨੇਜਰ ਹਰਪ੍ਰੀਤ ਸਿੰਘ ਤੇ ਇਕਬਾਲ ਸਿੰਘ ਮੁੱਖੀ ਨੇ ਪਹੁੰਚ ਕੇ ਗੁਰਬਚਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media