Saturday, July 27, 2024

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿਲ੍ਹਾ ਅੰਮਿ੍ਰਤਸਰ ‘ਚ ਇਸ ਸਾਲ 30 ਫੀਸਦ ਘੱਟ ਸੜੀ ਪਰਾਲੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਕਾਫੀ ਕੰਟਰੋਲ ਕੀਤਾ ਗਿਆ ਹੈ।ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਸੈਟੇਲਾਈਟ ਨਾਲ ਪਰਾਲੀ ਦੀਆਂ ਅੱਗ ਲੱਗਣ ਵਾਲੀਆਂ ਘਟਨਾਵਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਂਦੀ ਹੈ।ਜਿਸ ਤਹਿਤ ਇਹ ਪਾਇਆ ਗਿਆ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਸਾਉਣੀ ਦੇ ਸੀਜ਼ਨ ਦੌਰਾਨ 15 ਨਵੰਬਰ ਤੱਕ ਸਾਲ 2020 ਵਿੱਚ 2417, ਸਾਲ 2021 ਵਿੱਚ 2166 ਅਤੇ ਸਾਲ 2022 ਵਿੱਚ 1538 ਥਾਵਾਂ ਤੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਪਾਈਆਂ ਗਈਆਂ।ਜਿਸ ਤੋਂ ਇਹ ਸਾਹਮਣੇ ਆਇਆ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ 30% ਘਟ ਗਈਆਂ ਹਨ।
ਉਹਨਾਂ ਦੱਸਿਆ ਕਿ ਇਹ ਸਫਲਤਾ ਪੰਜਾਬ ਸਰਕਾਰ ਵ ਲੋਂ ਖੇਤੀਬਾੜੀ ਵਿਭਾਗ ਰਾਹੀਂ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਕਿ ਕਿਸਾਨ ਜਾਗਰੂਕਤਾ ਮੁਹਿੰਮਾਂ ਅਤੇ ਸਬਸਿਡੀ ‘ਤੇ ਪਰਾਲੀ ਸੰਭਾਲ ਵਾਲੀਆਂ ਖੇਤੀ ਮਸ਼ੀਨਾਂ ਦੀ ਵੰਡ ਕਰਕੇ ਪ੍ਰਾਪਤ ਕੀਤੀ ਗਈ ਹੈ।ਸਾਲ 2022 ਦੌਰਾਨ ਜਿਲ੍ਹਾ ਅੰਮਿ੍ਰਤਸਰ ਵਿੱਚ ਹੁਣ ਤੱਕ ਕਿਸਾਨਾਂ ਨੂੰ ਨਿੱਜੀ ਤੌਰ ਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਨੂੰ 80 ਫੀਸਦੀ ਸਬਸਿਡੀ ਤੇ ਕੁੱਲ 848 ਖੇਤੀ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿੰਨਾਂ ਵਿੱਚ 670 ਸੁਪਰ ਸੀਡਰ, 2 ਹੈਪੀਸੀਡਰ, 127 ਜੀਰੋ ਟਿੱਲ ਡਰਿੱਲ, 15 ਪੈਡੀ ਚੌਪਰ ਤੇ ਮਲਚਰ, 5 ਬੇਲਰ, 6 ਰੇਕ, 19 ਸ਼ਰੱਬ ਮਾਸਟਰ, 1 ਸੁਪਰ ਐਸ.ਐਮ.ਐਸ 3 ਉਲਟਾਵੇਂ ਹੱਲ ਸ਼ਾਮਿਲ ਹਨ।ਇਹਨਾਂ ਮਸ਼ੀਨਾਂ ਬਾਬਤ ਹੁਣ ਤੱਕ 783 ਮਸ਼ੀਨਾਂ ਦੀ ਬਣਦੀ ਸਬਸਿਡੀ 7 ਕਰੋੜ 49 ਲੱਖ ਰੁਪਏ ਲਾਭਪਾਤਰੀ ਕਿਸਾਨਾਂ ਅਤੇ ਪੰਚਾਇਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀ ਸਬਸਿਡੀ ਵੀ ਕਾਗਜ਼ਾਤ ਮੁਕੰਮਲ ਹੋਣ ਉਪਰੰਤ ਕੁੱਝ ਹੀ ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਦੀ ਸੰਭਾਲ ਲਈ ਸਭ ਤੋਂ ਵੱਧ ਤਰਜ਼ੀਹ ਸੁਪਰਸੀਡਰ ਮਸ਼ੀਨ ਨੂੰ ਦਿੱਤੀ ਗਈ ਹੈ, ਕਿੳੇਂਕਿ ਇਹ ਇੱਕ ਵਾਰ ਚੱਲਣ ‘ਤੇ ਹੀ ਪਰਾਲੀ ਨੂੰ ਜ਼ਮੀਨ ਵਿੱਚ ਦਬਾਅ ਦਿੰਦੀ ਹੈ ਅਤੇ ਨਾਲ ਦੀ ਨਾਲ ਕਣਕ ਦੀ ਬਿਜ਼ਾਈ ਵੀ ਕਰ ਦਿੰਦੀ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …