Friday, September 20, 2024

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਪੰਜਾਬੀ ਮਾਂ-ਬੋਲੀ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਨਵੰਬਰ ਮਹੀਨਾ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂੁਦਿਆਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਪੰਜਾਬੀ ਲੇਖਕ ਭੁਪਿੰਦਰ ਸਿੰਘ ਸੰਧੂ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਣੀ ਵਲੋਂ ਆਏ ਹੋਏ ਮਹਿਮਾਨ ਦਾ ਵਾਤਾਵਰਣ ਦੇ ਰੱਖਿਅਕ ਨੰਨੇ੍ਹ ਪੌਧੇ ਦੇ ਕੇ ਸੁਆਗਤ ਕੀਤਾ ਗਿਆ।

ਪ੍ਰਿੰਸੀਪਲ ਡਾ. ਵਾਲੀਆ ਨੇ ਆਪਣੇ ਸੰਬੋਧਨ ਵਿੱਚ ਸਮਾਂ-ਬੋਲੀ ਦੀ ਮਹੱਤਤਾ ਬਾਰੇ ਕਿਹਾ ਕਿ ਆਪਣੀ ਮਾਤ-ਭਾਸ਼ਾ ਪ੍ਰਤੀ ਸਤਿਕਾਰ ਅਤੇ ਪਿਆਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ।ਉਹਨਾਂ ਨੇ ਪੰਜਾਬ ਸਰਕਾਰ ਦੇ ਅਦਾਰੇ ਭਾਸ਼ਾ ਮੰਚ ਦੁਆਰਾ ਨਵੰਬਰ ਮਹੀਨੇ ਨੂੰ ਪੰਜਾਬੀ ਮਹੀਨਾ ਮਨਾਉਣ ਦੀ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬੀ ਵਿਭਾਗ ਵੱਲੋਂ ਕਰਵਾਏ ਇਸ ਆਯੋਜਨ ਦੀ ਵੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਹ ਪ੍ਰਣ ਦਵਾਇਆ ਕਿ ਉਹ ਆਪਣੀ ਮਾਤ-ਭਾਸ਼ਾ ਨੂੰ ਹੋਰ ਉਚਾ ਚੁੱਕਣ ਦੇ ਯਤਨ ਕਰਨਗੇ।

ਮੁੱਖ ਵਕਤਾ ਭੁਪਿੰਦਰ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਮੱਹਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਪੰਜਾਬੀ ਸਾਹਿਤ ਵਿਚ ਨਾਮਣਾ ਖੱਟ ਚੁੱਕੇ ਸਾਹਿਤਕਾਰਾਂ ਦੇ ਪ੍ਰਸੰਗ ਵਿਚ ਗੱਲ ਕਰਦਿਆਂ ਕਿਹਾ ਕਿ ਸਾਡੇ ਸਾਹਿਤ ਵਿਚ ਪੰਜਾਬੀ ਜ਼ਬਾਨ ਨੂੰ ਸਮਰਪਿਤ ਲੇਖਕਾਂ ਦੀ ਭਾਵਨਾ ਪਈ ਹੋਈ ਹੈ।ਉਹਨਾਂ ਨੇ ਪੰਜਾਬੀ ਨੂੰ ਤਹਿ ਦਿਲੋਂ ਪਿਆਰ ਕਰਨ ਅਤੇ ਕਦਰ ਕਰਨ’ਤੇ ਜ਼ੋਰ ਦਿੱਤਾ।ਡਾ.ਰਾਣੀ ਮੁਖੀ ਪੰਜਾਬੀ ਵਿਭਾਗ ਨੇ ਸਾਰਿਆਂ ਦਾ ਧੰਨਵਾਦ ਕੀਤਾ।ਡਾ. ਸੁਨੀਤਾ ਸ਼ਰਮਾ ਪੰਜਾਬੀ ਵਿਭਾਗ ਨੇ ਮੰਚ ਸੰਚਾਲਨ ਕੀਤਾ।
ਇਸ ਮੌਕੇ ਪੰਜਾਬੀ ਵਿਭਾਗ ਅਤੇ ਕਾਲਜ ਦੇ ਫੈਕਟਰੀ ਮੈਂਬਰਾਂ ਸਹਿਤ ਵਿਦਿਆਰਥੀ ਵੀ ਮੌਜ਼ੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …