Saturday, June 14, 2025

ਮੈਡੀਕਲ ਕਾਲਜ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਕੋਠੀ ਅੱਗੇ ਰੋਸ ਧਰਨਾ 7ਵੇਂ ਦਿਨ ਵੀ ਜਾਰੀ

ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਨਿਰਮਾਣ ਕਾਰਜ਼ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਅਦਾਲਤੀ ਕੇਸ ਨੂੰ ਵਾਪਸ ਕਰਵਾਉਣ ਦੇ ਮਨੋਰਥ ਨਾਲ ਇਲਾਕਾ ਨਿਵਾਸੀਆਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਕੋਠੀ ਅੱਗੇ ਰੋਸ ਧਰਨਾ ਅੱਜ ਲਗਾਤਾਰ 7ਵੇਂ ਦਿਨ ਵੀ ਜਾਰੀ ਰਿਹਾ।ਵੱਡੀ ਗਿਣਤੀ ‘ਚ ਪਹੁੰਚੀਆਂ ਇਲਾਕੇ ਦੀਆਂ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਦੇ ਖਿਲਾਫ ਡਟਵੀਂ ਨਾਅਰੇਬਾਜ਼ੀ ਕੀਤੀ ਗਈ।ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸੰਗਤ ਵਿੱਚ ਮੈਡੀਕਲ ਕਾਲਜ ਬਣਾਉਣ ਲਈ ਬਹੁਤ ਹੀ ਜੋਸ ਹੈ।ਜੇਕਰ ਮਸਤੂਆਣਾ ਸਾਹਿਬ ਦੇ ਕੌਂਸਲ ਵਲੋਂ ਸਪੋਰਟਸ ਅਥਾਰਟੀ ਆਫ ਇੰਡੀਆ ਨੂੰ ਜ਼ਮੀਨ ਦਿੱਤੀ ਜਾ ਸਕਦੀ ਹੈ ਤਾਂ ਫਿਰ ਗੁ: ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਦੀ ਜ਼ਮੀਨ ਮੈਡੀਕਲ ਕਾਲਜ ਤੇ ਹਸਪਤਾਲ ਨੂੰ ਕਿਉ ਨਹੀ ਦਿੱਤੀ ਜਾ ਸਕਦੀ।ਆਗੂਆਂ ਨੇ ਕਿਹਾ ਕਿ ਮੈਡੀਕਲ ਕਾਲਜ਼ ਅਤੇ ਹਸਪਤਾਲ ‘ਤੇ ਰੋਕ ਲਗਵਾਉਣ ਵਿੱਚ ਅਕਾਲ ਕੌਂਸਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦਾ ਹੱਥ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੇ ਭਲੇ ਲਈ ਬਣਾਏ ਜਾਣ ਵਾਲੇ ਕਾਲਜ ਅਤੇ ਹਸਪਤਾਲ ਵਿਚ ਰੋੜਾ ਲਗਵਾਉਣ ਵਾਲੇ ਸਿਆਸੀ ਆਗੂਆਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਨਾ ਕਿ ਅਜਿਹੇ ਮਾੜੇ ਢੰਗ ਦੀ ਸਿਆਸਤ ਕਰਨੀ ਚਾਹੀਦੀ ਹੈ।
ਇਸ ਮੌਕੇ ਹਰਭਜਨ ਸਿੰਘ ਚੇਅਰਮੈਨ ਦੁੱਗਾਂ, ਅਜਮੇਰ ਸਿੰਘ ਸਾਬਕਾ ਸਰਪੰਚ ਦੁੱਗਾਂ, ਗੁਰਪਿਆਰ ਸਿੰਘ ਲੌਂਗੋਵਾਲ, ਮੇਵਾ ਸਿੰਘ ਦੁੱਗਾਂ, ਮਨਦੀਪ ਸਿੰਘ ਲਿਧੜਾਂ, ਹਰਚਰਨ ਸਿੰਘ ਲਿਧੜਾਂ, ਵੈਦ ਸੁਰਿੰਦਰ ਸਿੰਘ ਬਹਾਦਰਪੁਰ ਤੇ ਵੱਡੀ ਗਿਣਤੀ ‘ਚ ਸੰਗਤਾਂ ਮੌਜ਼ੂਦ ਸਨ ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …