ਅੰਮ੍ਰਿਤਸਰ/ ਮੋਹਾਲੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਉਘੇ ਸਾਹਿਤਕਾਰ ਸ਼੍ਰੀਮਤੀ ਅਮਰਜੀਤ ਕੌਰ ਹਿਰਦੇ ਨਹੀਂ ਰਹੇ।ਉਨ੍ਹਾਂ ਨੇ 25 ਨਵੰਬਰ 2022 ਨੂੰ ਆਖਰੀ ਸੁਆਸ ਚੰਗੀਗੜ੍ਹ ਦੇ ਇਕ ਹਸਪਤਾਲ ਵਿਚ ਲਿਆ।ਉਨ੍ਹਾਂ ਦਾ ਬਾਅਦ ਦੁਪਹਿਰ ਮੁਹਾਲੀ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਸੇਜ਼ਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਸ ਸਮੇਂ ਸਾਹਿਤਕ ਹਸਤੀਆਂ ਤੋਂ ਇਲਾਵਾ ਕਈ ਹੋਰ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਉਨ੍ਹਾਂ ਦੀ ਮੌਤ ਨਾਲ ਸਾਹਿਤਕ ਜਗਤ ਨੂੰ ਵੱਡਾ ਘਾਟਾ ਤਾਂ ਪਿਆ ਹੈ, ਪਰ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਲਈ ਵੀ ਇਹ ਦੁੱਖਦਾਈ ਖਬਰ ਹੈ।ਉਨ੍ਹਾਂ ਦੇ ਪਰਿਵਾਰਕ ਮੈਂਬਰ ਅਨੁਸਾਰ ਸ਼੍ਰੀਮਤੀ ਅਮਰਜੀਤ ਕੌਰ ਹਿਰਦੇ ਨਮਿਤ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 3 ਦਸਬੰਰ ਨੂੰ 12.00 ਤੋਂ 01.00 ਵਜੇ ਗੁਰਦੁਆਰਾ ਸਿੰਘ ਸਭਾ ਸੈਕਟਰ 70 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਹੋਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …