ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਜੀਵਨਜੋਤ ਕੌਰ ਨਾਲ ਮਿਲ ਕੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਵੇਰਕਾ ਵਿਖੇ ਲੁੱਕ ਦੀ ਸੜਕ ਦੇ ਨਿਰਮਾਣ ਦੇ ਕੰਮ ਦਾ ਉਦਾਘਾਟਨ ਕੀਤਾ ਗਿਆ।ਇਹ ਕੰਮ ਨਗਰ ਨਿਗਮ ਅੰਮ੍ਰਿਤਸਰ ਵਲੋਂ ਐਨ-ਕੈਪ ਅਧੀਨ ਕੀਤੇ ਜਾ ਰਹੇ ਕੰਮਾਂ ਅਧੀਨ ਕੀਤਾ ਗਿਆ ਹੈ।ਆਪਣੇ ਸੰਬੋਧਨ ਵਿਚ ਮੇਅਰ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੀਆਂ ਸਭ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਗਏ ਹਨ ਉਨਾਂ ਕਿਹਾ ਕਿ ੲਲਾਕੇ ਦੀ ਸੁੰਦਰਤਾ ਲਈ ਲੱਖਾਂ ਰੁਪਏ ਦੀ ਲਾਗਤ ਨਾਲ ਲੁੱਕ ਦੀ ਨਵੀਂ ਸੜਕ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਵਾਰਡ ਕੌਂਸਲਰ ਅਤੇ ਇਲਾਕਾ ਨਿਵਾਸੀਆਂ ਵਲੋਂ ਇਲਾਕੇ ਦੇ ਵਿਕਾਸ ਕਾਰਜ਼ਾਂ ਲਈ ਮੇਅਰ ਦਾ ਧੰਨਵਾਦ ਕੀਤਾ ਗਿਆ।
Check Also
ਅਕਾਲ ਅਕੈਡਮੀ ਕਮਾਲਪੁਰ ਨੇ ਜਿਲ੍ਹਾ-ਪੱਧਰੀ ਗੱਤਕਾ ਮੁਕਾਬਲਿਆਂ `ਚ ਮਾਰੀਆਂ ਮੱਲਾਂ
ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਸੰਸਥਾ ਅਕਾਲ ਅਕੈਡਮੀ …