Monday, April 21, 2025

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਖਿਡਾਰਨਾਂ ਦਾ ਹੈਂਡਬਾਲ ‘ਚ ਦੂਜਾ ਸਥਾਨ

ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਸਿਮਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਫਰੀਦਕੋਟ ਵਿਖੇ ਹੋਈਆਂ 66ਵੀਆਂ ਹੈਂਡਬਾਲ ਸਕੂਲ ਖੇਡਾਂ (17 ਸਾਲ) ਲੜਕੀਆਂ ‘ਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਜੇਤੂ ਟੀਮ ਦਾ ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ ਭੁਪਿੰਦਰ ਕੌਰ, ਜਸਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਮੌਜ਼ੂਦ ਸਨ।

Check Also

ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …