ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਬੀਤੀ ਸ਼ਾਮ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 861 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਦੇ ਆਮ ਇਜ਼ਲਾਸ ਕਰਵਾਏ ਜਾ ਰਹੇ ਹਨ।ਜਿਨ੍ਹਾਂ ਵਿੱਚ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਅਧਿਕਾਰਾਂ ਬਾਰੇ ਜਾਣੂ ਕਰਵਾਉਜ਼ ਦੇ ਨਾਲ ਹੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਆਮ ਇਜਲਾਸਾਂ ਦੌਰਾਨ ਆਪਣੇ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਯੋਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਫਾਇਦਾ ਦੇਣ ਲਈ ਮੌਕੇ ’ਤੇ ਬਿਨੈ ਫਾਰਮ ਭਰਨ ਦੀ ਸਹੂਲਤ ਸਬੰਧੀ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ ਤਾਂ ਜੋ ਜ਼ਮੀਨੀ ਪੱਧਰ ਤੱਕ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਆਮ ਇਜਲਾਸਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਰਾਹੀਂ ਗ੍ਰਾਮ ਸਭਾਵਾਂ ਦੇ ਇਜਲਾਸਾਂ ਸਬੰਧੀ ਸ਼ਡਿਊਲ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਚੁੱਕਾ ਹੈ ਤਾਂ ਜੋ ਇਜ਼ਲਾਸਾਂ ਦੌਰਾਨ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ।ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਵੀ ਆਮ ਇਜਲਾਸਾਂ ਦੀਆਂ ਤਰੀਕਾਂ ਬਾਰੇ ਜਾਣੂ ਕਰਵਾਇਆ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਸੰਜੀਵ ਮੰਨਣ, ਲੀਡ ਬੈਂਕ ਮੈਨੇਜਰ ਪ੍ਰੀਤਮ ਸਿੰਘ, ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।
Check Also
ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ
ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …