ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ੍ ਟੀ.ਬੀ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਜਿਲ੍ਹਾ ਟੀ.ਬੀ ਅਫਸਰ ਡਾ. ਵਿਜੈ ਗੋਤਵਾਲ ਨੇ ਕਿਹਾ ਕਿ ਐਚ.ਆਈ.ਵੀ /ਏਡਜ ਸੰਬਧੀ ਜਾਣਕਾਰੀ ਅਤੇ ਸਾਵਧਾਨੀ ਹੀ ਇਸ ਦਾ ਦਾ ਇਲਾਜ਼ ਹੈ।ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਕੋਈ ਵੀ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਆਈ.ਸੀ.ਟੀ.ਸੀ ਸ਼ੈਂਟਰ ‘ਤੇ ਜਾ ਕੇ ਆਪਣਾ ਇਲਾਜ਼ ਕਰਵਾ ਸਕਦਾ ਹੈ।ਮੈਡੀਕਲ ਕਾਲਜ ਅੰਮ੍ਰਿਤਸਰ ਦੇ ਆਈ.ਸੀ.ਟੀ.ਸੀ ਸੈਂਟਰ ਤੋਂ ਡਾ. ਸਵਿਤਾ, ਕੋਂਸਲਰ ਬਲਜਿੰਦਰ ਕੌਰ ਅਤੇ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਲੋਕਾਂ ਨੂੰ ਏਡਜ਼ ਦੇ ਕਾਰਣ, ਲੱਛਣ ਅਤੇ ਬਚਾਓ ਸੰਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਇਸ ਮੌਕੇ ਆਈ.ਸੀ.ਟੀ.ਸੀ ਸੁਪਰਵਾਈਵਰ ਮੈਡਮ ਸ਼ਿਖਾ, ਬਲਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …