Saturday, December 21, 2024

ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਓ ਦੀ ਹਾਜ਼ਰੀ ਕੀਤੀ ਚੈਕ – ਡਾ. ਰਜ਼ਤ ਓਬਰਾਏ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ‘ਤੇ 3 ਅਤੇ 4 ਦਸੰਬਰ ਨੂੰ ਸਪੈਸ਼ਲ ਸਰਸਰੀ ਸੁਧਾਈ ਲਈ ਪੰਜਾਬ ਰਾਜ ਵਿੱਚ ਸਪੈਸ਼ਲ ਕੈਂਪ ਲਗਾਏ ਗਏ। ਇਸ ਦੌਰਾਨ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਵਧੀਕ ਮੁੱਖ ਪ੍ਰਸ਼ਾਸ਼ਕ ਅੰਮਿ੍ਰਤਸਰ ਵਿਕਾਸ ਅਥਾਰਿਟੀ ਅੰਮ੍ਰਿਤਸਰ ਡਾ. ਰਜਤ ਓਬਰਾਏ ਵਲੋਂ ਪੋਲਿੰਗ ਸਟੇਸ਼ਨ ਉਪਰ ਬੀ.ਐਲ.ਓ ਦੀ ਹਾਜ਼ਰੀ ਚੈਕ ਕੀਤੀ ਗਈ।ਉਨ੍ਹਾਂ ਨੇ ਬੀ.ਐਲ.ਓ ਨੂੰ 18-19 ਸਾਲ ਦੇ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਫਾਰਮ ਨੰ. 6 ਭਰਨ ਦੀ ਹਦਾਇਤ ਕੀਤੀ ਅਤੇ ਵੋਟਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ. 6-ਬੀ ਵੱਧ ਤੋਂ ਵੱਧ ਭਰਨ ਦੀ ਹਦਾਇਤ ਕੀਤੀ ਗਈ।ਇਸ ਦੇ ਨਾਲ ਹੀ ਵਿਧਾਨ ਸਭਾ ਚੋਣ ਹਲਕਾ 15-ਅੰਮ੍ਰਿਤਸਰ ਉਤਰੀ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ-1-ਕਮ-ਸਹਾਇਕ ਕਮਿਸ਼ਨਰ ਸਟੇਟ ਟੈਕਸ ਅੰਮਿ੍ਰਤਸਰ-2 ਸ਼੍ਰੀਮਤੀ ਅੰਜਲੀ ਸਿੰਘ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ-2-ਕਮ-ਜਨਰਲ ਮੈਨੇਜਰ ਪੰਜਾਬ ਰੋਡਵੇਜ ਅੰਮ੍ਰਿਤਸਰ-2 ਹਰਬਿੰਦਰ ਸਿੰਘ ਗਿੱਲ ਅਤੇ ਐਡਿਸ਼ਨਲ ਚੋਣਕਾਰ ਰਜਿਸਟਰੇਸ਼ਨ ਅਫਸਰ-3-ਕਮ-ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿ), ਅੰਮ੍ਰਿਤਸਰ ਰਜੇਸ਼ ਸ਼ਰਮਾ ਵਲੋਂ ਵੀ ਵੱਖ-ਵੱਖ ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਓ ਦੀ ਹਾਜ਼ਰੀ ਚੈਕ ਕੀਤੀ ਗਈ।ਇਸ ਮੌਕੇ ਵਿਧਾਨ ਸਭਾ ਚੋਣ ਹਲਕੇ ਦੇ ਚੋਣ ਕਾਨੂੰਗੋ ਵਰਿੰਦਰ ਕੁਮਾਰ ਸ਼ਰਮਾ ਅਤੇ ਚੈਕਿੰਗ ਦੌਰਾਨ ਪੋਲਿੰਗ ਸਟੇਸ਼ਨ ‘ਤੇ ਬੀ.ਐਲ.ਓ ਅਤੇ ਸੈਕਟਰ ਅਫਸਰ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …