Saturday, July 27, 2024

ਬੇਅਦਬੀ ਦੀ ਘਟਨਾ ਨਾਲ ਤੜਫ ਉਠਿਆ ਹਰ ਸਿੱਖ ਦਾ ਹਿਰਦਾ – ਜਥੇਦਾਰ

ਕਿਹਾ, ਦੋਸ਼ੀਆਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਸਰਕਾਰ ਅਤੇ ਪ੍ਰਸ਼ਾਸ਼ਨ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ) – ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਸ ਨੋਟ ਵਿੱਚ ਕਿਹਾ ਹੈ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ‘ਚ ਨਹੀਂ ਆ ਰਹੀਆਂ।ਉਨਾਂ ਕਿਹਾ ਕਿ ਪਿੰਡ ਮਨਸੂਰਪੁਰ ਤਹਿ: ਫਲੋਰ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਅੱਜ ਵਾਪਰੀ ਘਟਨਾ ਨਾਲ ਹਰ ਸਿੱਖ ਦਾ ਹਿਰਦਾ ਤੜਫ ਉਠਿਆ ਹੈ।ਉਨਾਂ ਵੱਲੋਂ ਪਹਿਲਾਂ ਵੀ ਕਈ ਵਾਰ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਹਿਣ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।ਹਰ ਗੁਰੂ ਘਰ ਵਿੱਚ ਇੱਕ ਸੇਵਾਦਾਰ 24 ਘੰਟੇ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ ਵੀ ਕੈਮਰੇ ਵੀ ਲਗਾਏ ਜਾਣ।ਪ੍ਰੰਤੂ ਸੰਗਤਾਂ ਇਸ ਸਬੰਧੀ ਅਜੇ ਵੀ ਅਵੇਸਲੀਆਂ ਹਨ।
ਸਿੰਘ ਸਾਹਿਬ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਤੁਰੰਤ ਹੀ ਦੋਸ਼ੀਆਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਉਨਾਂ ਕਿਹਾ ਕਿ ਕਈ ਵਾਰ ਪ੍ਰਸ਼ਾਸ਼ਨ ਵੱਲੋਂ ਅਜਿਹੇ ਦੋਸ਼ੀਆਂ ਨੂੰ ਪਾਗਲ ਕਰਾਰ ਦੇ ਕੇ ਰਾਹਤ ਦਿੱਤੀ ਜਾਂਦੀ ਹੈ।ਅਗਰ ਇਸ ਵਾਰ ਵੀ ਇਸ ਤਰ੍ਹਾਂ ਹੋਇਆ ਤਾਂ ਸਿੱਖ ਪੰਥ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …